ਮੇਰੇ ਖਿਲਾਫ਼ ਬੋਲਣ ਵਾਲਿਆਂ ਨੂੰ ਪਿੜ ‘ਚ ਟੱਕਰਾਂਗਾ; ਕਾਂਗਰਸ ਛੱਡੀ ਨਹੀਂ, ਇੱਕ ਤਰ੍ਹਾਂ ਮੈਨੂੰ ਕੱਢਿਆ ਗਿਆ: ਗੋਲਡੀ

Prabhjot Kaur
2 Min Read

ਚੰਡੀਗੜ੍ਹ: ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਲਵੀਰ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਪਾਰਟੀ ‘ਚ ਸ਼ਾਮਲ ਕਰਵਾਇਆ।

 

ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ਸੰਗਰੂਰ ‘ਚ ਕਾਂਗਰਸ ਤੇ ‘ਆਪ’ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ।

ਇਸ ਮੌਕੇ ਗੋਲਡੀ ਨੇ ਬੋਲਦਿਆਂ ਕਿਹਾ CM ਸਾਹਬ ਦਾ ਵਡੱਪਣ ਜੋ ਮੈਨੂੰ ਪਾਰਟੀ ‘ਚ ਜੁਆਇਨ ਕਰਾਇਆ। ਮੈਂ CM ਸਾਬ੍ਹ ਦੇ ਖਿਲਾਫ਼ ਚੋਣ ਲੜਦਾ ਰਿਹਾ ਹਾਂ। ਮੈਂ ਹੁਣ ਹਮੇਸ਼ਾ AAP ਨਾਲ ਰਹਾਂਗਾ- ਗੋਲਡੀ। ਮੇਰੇ ਖਿਲਾਫ਼ ਬੋਲਣ ਵਾਲਿਆਂ ਨੂੰ ਪਿੜ ‘ਚ ਟੱਕਰਾਂਗਾ। ਮੈਂ ਕਾਂਗਰਸ ਛੱਡੀ ਨਹੀਂ, ਇੱਕ ਤਰ੍ਹਾਂ ਨਾਲ ਮੈਨੂੰ ਕੱਢਿਆ ਗਿਆ।

- Advertisement -

ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ ‘ਤੇ ਹਮਲੇ ਕਰ ਰਹੇ ਹਨ। ਸੀਐਮ ਭਗਵੰਤ ਮਾਨ ਨੇ ਅੱਜ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਸੀ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share this Article
Leave a comment