ਨਵੀਂ ਦਿੱਲੀ : ਅਮਨ ਅਤੇ ਕਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜਾਂਚ ਏਜੰਸੀਆਂ ਲਗਾਤਾਰ ਮਿਹਨਤ ਕਰਦੀਆਂ ਹਨ। ਇਸ ਦੇ ਚਲਦਿਆਂ ਇੱਕ ਵਾਰ ਫਿਰ ਵੱਡੀ ਸਫਲਤਾ ਹੱਥ ਲੱਗੀ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਦੱਖਣੀ ਅਫਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਖਣੀ ਅਫਰੀਕਾ ਦੀਆਂ ਜਾਂਚ ਏਜੰਸੀਆਂ ਅਤੇ ਭਾਰਤੀ ਜਾਂਚ ਏਜੰਸੀ ਰਾਅ ਵੱਲੋਂ ਸਾਂਝੇ ਤੌਰ ‘ਤੇ ਮਿਸ਼ਨ ਚਲਾ ਕੇ ਰਵੀ ਨੂੰ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਕਿ ਜਲਦ ਹੀ ਰਵੀ ਨੂੰ ਭਾਰਤ ਲਿਆਂਦਾ ਜਾਵੇਗਾ। ਪਤਾ ਇਹ ਵੀ ਲੱਗਾ ਹੈ ਕਿ ਰਵੀ ਨੂੰ ਇਸ ਤੋਂ ਪਹਿਲਾਂ ਪਿਛਲੇ ਸਾਲ ਜਨਵਰੀ ਵਿੱਚ ਸੇਨੇਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਉਹ ਭੱਜ ਗਿਆ ਸੀ।