ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਦਰਬਾਰਾ ਸਿੰਘ ਗੁਰੂ

Rajneet Kaur
2 Min Read

ਚੰਡੀਗੜ੍ਹ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ  ਉੱਘੇ ਸਿਆਸਤਦਾਨ ਅਤੇ ਸਾਬਕਾ ਅਫਸਰਸ਼ਾਹ ਦਰਬਾਰਾ ਸਿੰਘ ਗੁਰੂ ਮੁੜ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਮੁੱਲਾਂਪੁਰ ਨੇੜੇ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪਹੁੰਚੇ ਜਿਸ ਦੌਰਾਨ ਉਹਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰੱਸਟ ਦੇ ਸਾਬਕਾ ਮੈਂਬਰ ਸਕੱਤਰ ਨੂੰ ਮੁੜ ਪਾਰਟੀ ਵਿਚ ਸ਼ਾਮਿਲ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 6 ਸਾਲਾਂ ‘ਚ ਪੰਜਾਬ ਦਹਾਕਿਆਂ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਹਰਿਆਣਾ  ‘ਚ GST ਮਾਲੀਆ ਪੰਜਾਬ ਨਾਲੋਂ ਚਾਰ ਗੁਣਾ ਜ਼ਿਆਦਾ ਹੈ। ਉਨ੍ਹਾਂ ਨੇ ਪਾਰਟੀ ਦੇ ਕੇਡਰ ਨੂੰ ਅਪੀਲ ਕੀਤੀ ਕਿ ਮੌਜੂਦਾ ਭ੍ਰਿਸ਼ਟ ਆਪ ਸਰਕਾਰ ਨੂੰ ਸੱਤਾ ਵਿਚੋਂ ਬਾਹਰ ਕਰਨ ਅਤੇ ਫਿਰ ਤੋਂ ਪੰਜਾਬ ਵਿਚ ਸ਼ਾਂਤੀ, ਤਰੱਕੀ ਤੇ ਵਿਕਾਸ ਦਾ ਦੌਰਾ ਵਾਪਸ ਲਿਆਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ।

ਇਸ ਦੌਰਾਨ ਦਰਬਾਰਾ ਸਿੰਘ ਗੁਰੂ ਨੇ ਅਕਾਲੀ ਦਲ ‘ਚ ਵਾਪਸੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਦੀ ਅੱਜ ਕੋਈ ਪਛਾਣ ਹੈ ਤਾਂ ਇਹ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਰਹੇ ਹਨ। ਉਹਨਾਂ ਕਿਹਾ ਕਿ ਉਹ ਅਕਾਲੀ ਸਿਧਾਂਤਾਂ ਤੇ ਵਿਚਾਰਧਾਰਾ ਦੇ ਮੁਤਾਬਕ ਪਾਰਟੀ ਦੀ ’ਚੜ੍ਹਦੀਕਲਾ’ ਵਾਸਤੇ ਸੰਜੀਦਗੀ ਨਾਲ ਕੰਮ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment