ਅਕਾਲੀ ਦਲ ਨੂੰ ਵੱਡਾ ਝਟਕਾ, ਦਰਬਾਰਾ ਸਿੰਘ ਗੁਰੂ ਨੇ ਦਿੱਤਾ ਅਸਤੀਫਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 ਤੋਂ ਪਹਿਲਾਂ ਉਮੇਰਦਵਾਰਾਂ ਵਲੋਂ ਆਪਣੇ-ਆਪਣੇ ਹਲਕਿਆਂ ’ਚ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਈ ਆਗੂ ਹੋਰਨਾਂ ਦੂਜੀ ਪਾਰਟੀ ਚ ਸ਼ਾਮਲ ਵੀ ਹੋ ਰਹੇ ਹਨ। ਅੱਜ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਆਗੂ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਚੋਂ ਅਸਤੀਫਾ ਦੇਣ ਦੇ ਨਾਲ ਨਾਲ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਟਰੱਸਟ ਸੈਕਟਰੀ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਐਸਜੀਪੀਸੀ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

ਅਸਤੀਫੇ ਤੋਂ ਬਾਅਦ ਦਰਬਾਰਾ ਸਿੰਘ ਗੁਰੂ ਦੇ ਕਾਂਗਰਸ ਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਕਾਰਨ ਦਰਬਾਰਾ ਸਿੰਘ ਗੁਰੂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣਾ ਅਸਤੀਫ਼ਾ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਦਰਬਾਰਾ ਸਿੰਘ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਸੀ ਅਤੇ ਬਾਦਲ ਪਰਿਵਾਰ ਦੇ ਖਾਸਮ ਖਾਸ ਮੰਨੇ ਜਾਂਦੇ ਸੀ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਦਰਬਾਰਾ ਸਿੰਘ  ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਪ੍ਰਿੰਸੀਪਲ ਸੈਕਟਰੀ ਵਜੋਂ ਕੰਮ ਵੀ ਕਰ ਚੁੱਕੇ ਹਨ।

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment