ਕਿਸਾਨ ਆਗੂ ਦਰਸ਼ਨ ਪਾਲ ਦੀ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਕਿਸਾਨ ਆਗੂਆਂ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜ਼ਿਕਰ ਏ ਖਾਸ ਹੈ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਨੌਜਵਾਨ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਇਸ ਦਿਨ ਨੌਜਵਾਨ ਹੀ ਸਟੇਜ ਸੰਭਾਲਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖੇਤੀ ਕਾਨੂੰਨਾਂ ਨਾਲ ਸਬੰਧਤ ਸਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ ਅਤੇ ਇਸ ਵਿਸ਼ੇਸ਼ ਮੌਕੇ ਤੇ ਕਿਸਾਨ ਆਗੂ ਵੀ ਨਾਲ ਸ਼ਾਮਲ ਰਹਿਣਗੇ।

ਦਰਸ਼ਨ ਪਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਰ ਕੋਈ ਇਸ ਮੌਕੇ ਸ਼ਾਮਿਲ ਹੋਵੇ ਤੇ ਜਿਸ ਕਿਸੇ ਨੂੰ ਕੋਈ ਵੀ ਸ਼ੰਕਾ ਹੈ ਉਹ ਆਪਣੇ ਸਵਾਲਾਂ ਦੇ ਜਵਾਬ ਲਵੇ। ਦਸ ਦਈਏ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੀਟਿੰਗ ਕਰਕੇ ਇਹ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਜੀ ਨੂੰ ਯਾਦ ਕਰਦਿਆਂ ਪੱਗੜੀ ਸੰਭਾਲ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਂਡਲ ਮਾਰਚ ਵੀ ਕੱਢਿਆ ਗਿਆ। ਸਟੇਜ ਤੋਂ ਬੋਲਦਿਆਂ ਕਿਸਾਨ ਆਗੂਆਂ ਵੱਲੋਂ ਸਰਦਾਰ ਅਜੀਤ ਸਿੰਘ ਦੇ ਜੀਵਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ।

Share this Article
Leave a comment