ਚੰਡੀਗੜ੍ਹ: ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿੱਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਵੈਸੇ ਤਾਂ ਸਰਕਾਰ ਵੱਲੋਂ ਪਿੰਡ ਸਰਾਭਾ ਵਿੱਚ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
ਸਮਾਗਮ ਵਿੱਚ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਚਾਰ ਜ਼ਿਲ੍ਹਿਆਂ ਵਿੱਚ ਉਪ ਚੋਣਾਂ ਹੋਣੀਆਂ ਹਨ। ਉਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਹਾਲਾਂਕਿ ਦੂਜੇ ਪੜਾਅ ਵਿੱਚ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਮੀਤ ਦੀ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ।