ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਡੇਟਸ਼ੀਟ ਜਾਰੀ

TeamGlobalPunjab
1 Min Read

ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫਿਸ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ।

ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ। ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ ’ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ।

ਗੌਰਤਲਬ ਹੈ ਕਿ ਛੇਵੀਂ ਤੋਂ 12 ਵੀਂ ਦਾ ਅਪ੍ਰੈਲ ਤੋਂ ਮਈ ਤੱਕ ਦਾ ਦੋ-ਮਾਸਕ ਸਿਲੇਬਸ ਟੀ.ਵੀ.ਚੈਨਲਾਂ/ਜ਼ੂਮ ਕਲਾਸਾਂ/ਪੀ.ਡੀ.ਐਫ. ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।

- Advertisement -

Share this Article
Leave a comment