ਪੰਜਾਬੀ ਸਪਤਾਹ-2020 ਮਨਾਉਣ ਲਈ ਤਰੀਕਾਂ ਹੋਈਆਂ ਜਾਰੀ, ਸੱਤ ਥਾਵਾਂ ‘ਤੇ ਹੋਣਗੇ ਸਮਾਗਮ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਹਰ ਸਾਲ ਹਰ ਸਾਲ ਨਵੰਬਰ ਮਹੀਨੇ ਦੌਰਾਨ ਪੰਜਾਬੀ ਸਪਤਾਹ/ਮਾਹ ਦਾ ਆਯੋਜਨ ਕੀਤਾ ਜਾਂਦਾ ਹੈ ਇਸ ਸਾਲ ਇੰਨਾਂ ਸਮਾਗਮਾਂ ਦੌਰਾਨ ਸੱਤ ਪ੍ਰੋਗਰਾਮ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕਰਵਾਏ ਜਾਣਗੇ।ਅੱਜ ਇਥੋਂ ਜਾਰੀ ਬਿਆਨ ਵਿਚ ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਭਾਸ਼ਾ ਵਿਭਾਗ ਵਲੋਂ ਇਹ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇੰਨਾਂ ਸਮਾਗਮਾ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਪੰਜਾਬੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਤੋਂ ਹੋ ਗਈ ਹੈ। ਬਾਜਵਾ ਨੇ ਦੱਸਿਆ ਕਿ ਇਸ ਸਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬੀ ਸਪਤਾਹ-2020 ਦੌਰਾਨ ਸੱਤ ਸਮਾਗਮ ਕਰਵਾਏ ਜਾਣਗੇ। ਭਾਸ਼ਾਵਾਂ ਮੰਤਰੀ ਨੇ ਕਿਹਾ ਕਿ ਇੰਨਾਂ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ।ਉਨ੍ਹਾਂ ਨਾਲ ਹੀ ਕਿਹਾ ਕਿ ਇਨਾਂ ਸਮਾਗਮਾਂ ਦੌਰਾਨ ਵਿਦਵਾਨਾਂ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਵਿਕਾਸ ਲਈ ਪ੍ਰਗਟਾਏ ਵਿਚਾਰਾਂ ਨੂੰ ਭਾਸ਼ਾ ਵਿਭਾਗ ਵਲੋਂ ਇੱਕ ਕਿਤਾਬਚੇ ਦੇ ਰੂਪ ਵਿਚ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ।

 

ਇੰਨਾਂ ਸਮਾਗਮਾ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦਿਆਂ ਉੱਚੇਰੀ ਸਿਖਿਆ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਸਪਤਾਹ-2020 ਦੌਰਾਨ ਦੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ 06 ਨਵੰਬਰ, 2020 ਵੀਰਵਾਰ ਸੁਲਤਾਨਪੁਰ ਲੋਧੀ ਕਪੂਰਥਲਾ ਵਿਖੇ, ਅਜ਼ੀਮ ਕਵਿਤਰੀ ਅਮ੍ਰਿਤਾ ਪ੍ਰੀਤਮ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ 09 ਨਵੰਬਰ, 2020 ਸੋਮਵਾਰ ਭਾਸ਼ਾ ਭਵਨ, ਪਟਿਆਲਾ ਵਿਖੇ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਸ਼ਟੀ 12 ਨਵੰਬਰ, 2020 ਵੀਰਵਾਰ ਭਾਸ਼ਾ ਭਵਨ, ਪਟਿਆਲਾ ਵਿਖੇ, ਭਗਤ ਨਾਮਦੇਵ ਜੀ ਦੇ 750 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੋਸ਼ਟੀ 17 ਨਵੰਬਰ, 2020 ਮੰਗਲਵਾਰ ਫ਼ਤਿਹਗੜ ਚੂੜੀਆਂ ਗੁਰਦਾਸਪੁਰ ਵਿਖੇ, ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਰਰਸ ਕਵੀ ਦਰਬਾਰ 23 ਨਵੰਬਰ, 2020 ਸੋਮਵਾਰ ਸ੍ਰੀ ਫਤਿਹਗੜ ਸਾਹਿਬ ਵਿਖੇ ਅਤੇ ਵਿਦਾਇਗੀ ਸਮਾਗਮ ਮੌਕੇ ਸਭਿਆਚਾਰਕ ਸਮਾਗਮ ਅਤੇ ਸਰਵੋਤਮ ਸਾਹਿਤਕ ਪੁਰਸਕਾਰ ਵੰਡ ਸਮਾਗਮ 27 ਨਵੰਬਰ, 2020 ਸ਼ੁੱਕਰਵਾਰ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਜਾਵੇਗਾ।

Share This Article
Leave a Comment