ਬੰਬੀਹਾ ਗਰੁੱਪ ਦੀ ਲਿਸਟ ‘ਚ ਟਾਪ ‘ਤੇ ਮਨਕੀਰਤ ਔਲਖ, ਕਿਹਾ ‘ਤੈਨੂੰ ਮਿਲਾਂਗੇ ਜ਼ਰੂਰ ਬਸ ਇੰਤਜ਼ਾਰ ਕਰ’

Prabhjot Kaur
3 Min Read

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇੱਕ ਵਾਰ ਫਿਰ ਧਮਕੀ ਦਿੱਤੀ ਹੈ। ਸੁਲਤਾਨ ਦਵਿੰਦਰ ਬੰਬੀਹਾ ਨਾਮ ਦੀ ਫੇਸਬੁੱਕ ਆਈਡੀ ਤੋਂ ਇੱਕ ਪੋਸਟ ਕੀਤੀ ਗਈ ਹੈ, ਜਿਸ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਮਨਕੀਰਤ ਔਲਖ ਤੇ ਗੋਲਡੀ ਬਰਾੜ, ਜੱਗੂ ਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦਿੰਦੇ ਕਿਹਾ ਹੈ ਕਿ ਉਹ ਬਦਲਾ ਜ਼ਰੂਰ ਲੈਣਗੇ। ਬੰਬੀਹਾ ਗਰੁੱਪ ਪਹਿਲਾਂ ਵੀ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦੇ ਚੁੱਕਿਆ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਗੈਂਗਵਾਰ ਦਾ ਡਰ ਬਣਿਆ ਹੋਇਆ ਹੈ।

ਫੇਸਬੁੱਕ ਪੋਸਟ ’ਚ ਦਵਿੰਦਰ ਬੰਬੀਹਾ ਗਰੁੱਪ ਨੇ ਲਿਖਿਆ ਹੈ ਕਿ, ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ ਸਭ ਸ਼ੇਰ ਭਰਾਵਾਂ ਨੂੰ। ਦਵਿੰਦਰ ਬੰਬੀਹਾ ਫਰਾਂਸ ਵਾਲੀ ਆਈਡੀ ਕੁਝ ਕਾਰਨਾਂ ਕਰਕੇ ਬੰਦ ਹੋ ਗਈ ਹੈ , ਇਸ ਲਈ ਨਕਲੀ ਆਈਡੀਜ਼ ਤੋਂ ਅਲਰਟ ਰਹੋ, ਬਾਕੀ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਜੋ ਕਿਹਾ, ਅਸੀਂ ਉਨ੍ਹਾਂ ਦਾ ਸਮਰਥਨ ਕਰਦੇ ਹਾਂ ਕਿ ਗੋਲਡੀ ਬਰਾੜ ਤੇ ਲਾਰੈਂਸ ਨਸ਼ਾ ਵੇਚਣ ਤੇ ਪੈਸੇ ਲੈ ਕੇ ਬੰਦਾ ਮਾਰਨ ਵਾਲੇ ਹਨ। ਤੁਸੀਂ ਸਭ ਨੇ ਨੋਟ ਕੀਤਾ ਹੋਵੇਗਾ, ਜਿਸ ਦਿਨ ਦਾ ਸਿੱਧੂ ਦਾ ਕਤਲ ਕਾਂਡ ’ਚ ਗਾਇਕਾਂ ਦਾ ਨਾਂ (ਜੋ ਕਿ ਗੁਪਤ ਰੱਖਿਆ ਹੈ ਅਜੇ ਤੱਕ) ਆਇਆ, ਉਸ ਦਿਨ ਦਾ ਗੋਲਡੀ ਬਰਾੜ ਦਾ ਸਾਰਾ ਝੂਠ ਸਾਹਮਣੇ ਆਇਆ ਹੈ ਤੇ ਇਨ੍ਹਾਂ ਵਲੋਂ ਕੋਈ ਪੱਖ ਨਹੀਂ ਪੇਸ਼ ਕੀਤਾ ਗਿਆ ਕਿਉਂਕਿ ਇਨ੍ਹਾਂ ਨੂੰ ਪਤਾ ਕਿ ਇਨ੍ਹਾਂ ਨੇ ਪਾਪ ਕੀਤਾ, ਜਿਸ ਦੀ ਮੁਆਫ਼ੀ ਇਨ੍ਹਾਂ ਦੀ ਮੌਤ ਤੋਂ ਬਾਅਦ ਵੀ ਇਨ੍ਹਾਂ ਨੂੰ ਨਹੀਂ ਮਿਲਣੀ।’’

 

ਇਸ ਤੋਂ ਅੱਗੇ ਪੋਸਟ ’ਚ ਲਿਖਿਆ ਹੈ, ‘ਅਸੀਂ ਵੀ ਇਹ ਸਾਫ ਕਰਦੇ ਹਾਂ ਕਿ ਸਿੱਧੂ ਦੇ ਕਾਤਲਾਂ ਤੋਂ ਬਦਲਾ ਜ਼ਰੂਰ ਲਵਾਂਗੇ, ਭਾਵੇਂ ਸਮਾਂ ਜਿੰਨਾ ਮਰਜ਼ੀ ਲੱਗ ਜਾਵੇ। ਜੋ ਵੀ ਬੰਦਾ ਜੱਗੂ, ਲਾਰੈਂਸ ਤੇ ਗੋਲਡੀ ਬਰਾੜ ਦਾ ਸਾਥ ਦੇਵੇਗਾ, ਉਸ ਨੂੰ ਵੀ ਗੱਡੀ ਜ਼ਰੂਰ ਚਾੜ੍ਹਾਂਗੇ। ਗੋਲਡੀ ਬਰਾੜ ਨੂੰ ਇਹ ਕਹਿੰਦੇ ਨੇ ਸੰਤ ਜੀ ਦਾ ਨਾਂ ਲੈ ਕੇ ਗੱਲ ਕਰਨ ਵਾਲਾ ਕਦੇ ਕਮਜ਼ੋਰ ਬੇਸਹਾਰਾ ਤੇ ਨਿਹੱਥੇ ’ਤੇ ਵਾਰ ਨਹੀਂ ਕਰਦੇ ਤੇ ਨਾ ਹੀ ਪੈਸੇ ਲੈ ਕੇ ਕਤਲ ਕਰਦੇ ਨੇ। ਤੂੰ ਹਰਾਮੀ ਕੰਮ ਕੀਤਾ ਜਿਸ ਦਾ ਹਰਜਾਨਾ ਬਹੁਤ ਭਾਰੀ ਚੁਕਾਉਣਾ ਪੈਣਾ ਤੈਨੂੰ। ਮਨਕੀਰਤ ਔਲਖ ਦੋਸ਼ੀ ਹੈ ਸਾਡੀ ਲਿਸਟ ’ਚ ਸਭ ਤੋਂ ਟਾਪ ’ਤੇ ਹੈ। ਤੈਨੂੰ ਮਿਲਾਂਗੇ ਜ਼ਰੂਰ ਇੰਤਜ਼ਾਰ ਕਰੋ ਤੇ ਦੇਖੋ ਬਸ ਸਾਰੇ। ਵਾਹਿਗੁਰੂ ਮਿਹਰ ਕਰੇ ਦਵਿੰਦਰ ਬੰਬੀਹਾ ਗਰੁੱਪ।’

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment