ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ  ਬਾਦਲ ਦੀ ਤਬੀਅਤ ਵਿੱਚ ਸੁਧਾਰ

TeamGlobalPunjab
1 Min Read

ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਬੁੱਧਵਾਰ ਨੂੰ ਕੋਵਿਡ-19 ਲਈ ਸਕਾਰਾਤਮਕ ਟੈਸਟ ਕੀਤਾ ਗਿਆ ਸੀ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। 94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੂੰ ਬੁੱਧਵਾਰ ਦੁਪਹਿਰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ।

 ਉਨ੍ਹਾਂ ਦਾ ਇਲਾਜ ਕਰ ਰਹੇ ਡਾ. ਵਿਸ਼ਵ ਮੋਹਨ ਨੇ ਦੱਸਿਆ ਕਿ ਪ੍ਰਕਾਸ਼ ਸਿੰਘ  ਬਾਦਲ ਦੀ ਤਬੀਅਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਵਡੇਰੀ ਉਮਰ ਕਾਰਨ ਉਨ੍ਹਾਂ ਨੂੰ ਕੁਝ ਹੋਰ ਸਮੇਂ ਲਈ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਹਸਪਤਾਲ ਆਏ ਸਨ ਤੇ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਸ੍ਰੀ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ।

ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

Share this Article
Leave a comment