DC ਆਸ਼ਿਕਾ ਜੈਨ ਨੇ ਮੋਹਾਲੀ ਦੇ ਸਕੂਲਾਂ ਤੇ ਹੋਰ ਵਿੱਦਿਅਕ ਅਦਾਰਿਆਂ ‘ਚ 10 ਜੁਲਾਈ ਨੂੰ ਛੁੱਟੀ ਦਾ ਕੀਤਾ ਐਲਾਨ

Rajneet Kaur
1 Min Read

ਨਿਊਜ਼ ਡੈਸਕ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ 2023 ਦਿਨ ਸੋਮਵਾਰ ਨੂੰ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਉਨ੍ਹਾਂ ਦਸਿਆ ਕਿ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ।  ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Share This Article
Leave a Comment