ਡੀਸੀ ਵੱਲੋਂ ਸ਼ਰਾਬ ਦੀਆਂ ਫੈਕਟਰੀਆਂ ਦੀ ਨਿਗਰਾਨੀ ਲਈ ਟੀਚਰਸ ਦੀ ਲਗਾਈ ਡਿਊਟੀ, ਅਧਿਆਪਕਾਂ ਵੱਲੋਂ ਵਿਰੋਧ

TeamGlobalPunjab
1 Min Read

ਗੁਰਦਾਸਪੁਰ: ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਵਿਚ ਪੰਜਾਬ ਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਅਸਲ ‘ਚ ਗੁਰਦਾਸਪੁਰ ਦੇ ਡੀਸੀ ਵੱਲੋਂ ਸ਼ਰਾਬ ਦੀ ਫੈਕਟਰੀਆਂ ਅਤੇ ਡਿਸਟਿਲਰੀਆਂ ਵਿੱਚ ਸਥਾਨਕ ਸਰਕਾਰੀ ਅਧਿਆਪਕਾਂ ਦੀ ਡਿਊਟੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਸ ਨੂੰ ਲੈ ਕੇ ਅਧਿਆਪਕਾਂ ਵਿੱਚ ਭਾਰੀ ਰੋਸ ਹੈ।

ਆਧਿਆਪਕਾਂ ਦੇ ਫਰੰਟ ਨੇ ਪੰਜਾਬ ਸਰਕਾਰ ਅਤੇ ਗੁਰਦਾਸਪੁਰ ਪ੍ਰਸ਼ਾਸਨ ਦਾ ਘਟੀਆ ਤੇ ਸ਼ਰਮਨਾਕ ਕਾਰਾ ਦੱਸਿਆ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅਧਿਆਪਕ ਦਾ ਅਹੁਦਾ ਇਕ ਮਾਣਯੋਗ ਅਹੁਦਾ ਹੈ। ਅਧਿਆਪਕਾਂ ਨੂੰ ਸ਼ਰਾਬ ਫੈਕਟਰੀਆਂ ਵਿਚ ਡਿਊਟੀ ਕਰਾਉਣਾ ਗਲਤ ਹੈ। ਅਜਿਹੀ ਸਥਿਤੀ ਵਿੱਚ, ਡੀਸੀ ਨੂੰ ਜਲਦ ਤੋਂ ਜਲਦ ਇਸ ਆਦੇਸ਼ ਨੂੰ ਵਾਪਸ ਲੈਣਾ ਚਾਹੀਦਾ ਹੈ।

ਹਾਲਾਂਕਿ ਡੀਸੀ ਦੇ  ਆਰਡਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਅਧਿਆਪਕ ਆਪਣੀ ਡਿਊਟੀ ‘ਤੇ ਨਹੀਂ ਪਹੁੰਚਦੇ ਤਾਂ ਉਨ੍ਹਾਂ ਖਿਲਾਫ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਐਸੋਸੀਏਸ਼ਨ ਨੇ ਇਸ ਮਾਮਲੇ ਵਿੱਚ ਡੀਸੀ ਨੂੰ ਇੱਕ ਪੱਤਰ ਵੀ ਲਿਖਿਆ ਹੈ।



- Advertisement -

Share this Article
Leave a comment