ਜਲੰਧਰ: ਅਣਅਧਿਕਾਰਤ ਇਮੀਗ੍ਰੇਸ਼ਨ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਜਲੰਧਰ ਪ੍ਰਸ਼ਾਸਨ ਨੇ 50 ਲੋਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਇਮੀਗ੍ਰੇਸ਼ਨ ਕੇਂਦਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪਰ ਜਦੋਂ ਇਮੀਗ੍ਰੇਸ਼ਨ ਵਾਲੇ ਪਾਸਿਓਂ ਕੋਈ ਜਵਾਬ ਨਾ ਆਇਆ ਤਾਂ ਇਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਸਾਰੀਆਂ ਇਮੀਗ੍ਰੇਸ਼ਨ ਫਰਮਾਂ ‘ਤੇ ਲਗਾਤਾਰ ਨਜ਼ਰ ਰੱਖਦਾ ਹੈ ਅਤੇ ਬਿਨਾਂ ਲਾਇਸੈਂਸ ਤੋਂ ਕਾਰੋਬਾਰ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਦਾ ਹੈ। ਇਸ ਕਦਮ ਦਾ ਉਦੇਸ਼ ਇਮੀਗ੍ਰੇਸ਼ਨ ਖੇਤਰ ਵਿੱਚ ਧੋਖਾਧੜੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਵਸਨੀਕਾਂ ਨੂੰ ਜਾਇਜ਼ ਅਤੇ ਪਾਰਦਰਸ਼ੀ ਸੇਵਾਵਾਂ ਮਿਲਣ।
ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਹਮੇਸ਼ਾ ਕਾਨੂੰਨੀ ਇਮੀਗ੍ਰੇਸ਼ਨ ਦਾ ਰਸਤਾ ਚੁਣਨ ਦੀ ਅਪੀਲ ਕਰਦੇ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਸਲਾਹਕਾਰਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ, ਜਿਨ੍ਹਾਂ ਦੀ ਸੂਚੀ www.jalandhar.nic.in ਅਤੇ www.emigrate.gov.in ਵੈੱਬਸਾਈਟਾਂ ‘ਤੇ ਉਪਲਬਧ ਹੈ। ਲੋਕਾਂ ਲਈ ਇੱਕ ਹੈਲਪਲਾਈਨ ਨੰਬਰ 95306-41790 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਲੰਧਰ ਵੱਲੋਂ ਵਿਦੇਸ਼ਾਂ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲਿਆਂ ਲਈ ਪ੍ਰੀ-ਡਿਪਾਰਚਰ ਓਰੀਐਂਟੇਸ਼ਨ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਹੋਰ ਵੇਰਵਿਆਂ ਲਈ http://pdot.mea.gov.in ‘ਤੇ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।