ਨਿਊਜ਼ ਡੈਸਕ: nਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਅੱਗੇ ਆ ਕੇ ਪਿੱਛਲੇ ਦਿਨੀਂ ਜਾਰਜੀਆ `ਚ ਹੋਏ ਇੱਕ ਦਰਦਨਾਕ ਹਾਦਸੇ `ਚ ਮਾਰੇ ਗਏ 12 ਲੋਕਾਂ `ਚ ਸ਼ਾਮਲ 11 ਪੰਜਾਬੀ ਨੌਜਵਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। 11 ਪੰਜਾਬੀ ਨੌਜਵਾਨਾਂ ‘ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।
ਟਰਸਟ ਦੇ ਆਗੂ ਗੋਕਲ ਚੰਦ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚੋਂ 4 ਨੌਜਵਾਨ ਜਿਨ੍ਹਾਂ ‘ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਮੋਗਾ ਤੋਂ ਪ੍ਰਧਾਨ ਗੋਕਲ ਚੰਦ ਮੋਗਾ ਵੱਲੋਂ ਜਿੱਥੇ ਹਵਾਈ ਅੱਡੇ ਤੇ ਜਾ ਕੇ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤ.ਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ।
ਡਾ. ਐਸ.ਪੀ ਸਿੰਘ ਉਬਰਾਏ ਨੇ ਜਾਰੀ ਮੀਡੀਆ ਬਿਆਨ ‘ਚ ਦੱਸਿਆ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ `ਚ ਰਹਿ ਕੇ ਜਾਰਜੀਆ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਪੰਜਾਬੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਉਣ ਸਬੰਧੀ ਸਮੁੱਚੀ ਜਾਣਕਾਰੀ ਲਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਸਬੰਧਿਤ ਮੰਤਰਾਲੇ ਵਲੋਂ ਜਲਦ ਹੀ ਉਕਤ ਮਿਤ੍ਰਕ ਸਰੀਰ ਭਾਰਤ ਲਿਆਂਦੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।