ਨਵੀ ਦਿੱਲੀ : ਰਾਜਧਾਨੀ ਦਿੱਲੀ ਦੇ ਮਯੂਰ ਵਿਹਾਰ ਦੇ ਸਟਾਰ ਸਿਟੀ ਮਾਲ ਦੀ ਪਾਰਕਿੰਗ ‘ਚ ਇਕ ਕਾਰ ਦੇ ਅੰਦਰ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਿਸ ਅਨੁਸਾਰ, ਮ੍ਰਿਤਕ ਦਾ ਨਾਂ ਨਰਿੰਦਰ ਹੈ। ਉਸਦੇ ਪਿਤਾ ਦਾ ਨਾਂ ਕਰਤਾਰ ਸਿੰਘ ਹੈ ਅਤੇ ਉਹ ਨੋਇਡਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਕਿਹਾ ਕਿ ਮਾਲ ਦੀ ਪਾਰਕਿੰਗ ਵਿੱਚ ਇੱਕ ਹੌਂਡਾ ਸਿਟੀ ਕਾਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਚਾਰੇ ਪਾਸਿਓਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਕਾਰ ਵਿੱਚੋਂ ਲਾਸ਼ ਬਰਾਮਦ ਕਰਕੇ ਉਸਨੂੰ ਪੋਸਟਮਾਰਟਮ ਲਈ ਭੇਜਿਆ। ਆਸ-ਪਾਸ ਲੱਗੇ ਸੀਸੀਟੀਵੀ (CCTV) ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮ੍ਰਿਤਕ ਪਾਰਕਿੰਗ ਵਿੱਚ ਕਦੋਂ ਆਇਆ ਸੀ ਅਤੇ ਕੀ ਕਿਸੇ ਨਾਲ ਉਸਦਾ ਕੋਈ ਕਿਸੇ ਤਰਾਂ ਦਾ ਵਿਵਾਦ ਤਾਂ ਨਹੀਂ ਹੋਇਆ ਸੀ।
ਪੁਲਿਸ ਅਨੁਸਾਰ ਪਹਿਲੀ ਨਜ਼ਰੇ ਅਜਿਹਾ ਲੱਗ ਰਿਹਾ ਹੈ ਕਿ ਵਿਅਕਤੀ ਦੀ ਮੌਤ ਕੁਦਰਤੀ ਹੋਈ ਹੈ। ਮ੍ਰਿਤਕ ਵਿਅਕਤੀ ਕਾਰ ਦੇ ਅੰਦਰ ਬੈਠਾ ਹੋਇਆ ਸੀ। ਮੰਨਿਆ ਜਾ ਰਿਹਾ ਹੈ ਕਿ ਇਸੇ ਦੌਰਾਨ ਉਸਨੂੰ ਦਿਲ ਦਾ ਦੌਰਾ ਪਿਆ। ਹਾਲਾਂਕਿ, ਮੌਤ ਕਿਸ ਕਾਰਨ ਹੋਈ ਹੈ, ਇਸ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ। ਨਰਿੰਦਰ ਦੇ ਸਰੀਰ ‘ਤੇ ਸੱਟ ਦੇ ਕੋਈ ਨਿਸ਼ਾਨ ਨਹੀਂ ਹਨ। 42 ਸਾਲਾ ਨਰਿੰਦਰ ਸਟਾਰ ਸਿਟੀ ਮਾਲ ਦੇ ਬੇਸਮੈਂਟ ਵਿੱਚ ਕਾਰ ਦੇ ਅੰਦਰ ਸੀ।
ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ, ‘ਹੁਣ ਤੱਕ ਦੇਖੀ ਗਈ ਫੁਟੇਜ ਵਿੱਚ ਕੁਮਾਰ ਵੱਲੋਂ ਕੋਈ ਹਰਕਤ ਨਹੀਂ ਦਿਖਾਈ ਦਿੱਤੀ ਹੈ। ਉਨ੍ਹਾਂ ਕੋਲੋਂ ਦਮੇ ਦੀਆਂ ਕੁਝ ਦਵਾਈਆਂ ਮਿਲੀਆਂ ਹਨ। ਪੁਲਿਸ ਨੇ ਦੱਸਿਆ ਕਿ ਹਾਲਾਤ, ਮੁੱਢਲੀ ਨਜ਼ਰੇ ਕੁਦਰਤੀ ਮੌਤ ਵੱਲ ਇਸ਼ਾਰਾ ਕਰਦੇ ਹਨ।’ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਤ ਦੇ ਅਸਲੀ ਕਾਰਨ ਸਾਹਮਣੇ ਆ ਸਕਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

