ਇਮਰਾਨ ਖਾਨ ‘ਤੇ ਜਾਨ ਲੇਵਾ ਹਮਲਾ : ਪਾਕਿ ਕ੍ਰਿਕਟ ਖਿਡਾਰੀਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Global Team
2 Min Read

ਨਿਊਜ ਡੈਸਕ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਅੱਜ ਇਕ ਰੈਲੀ ਦੌਰਾਨ ਹਮਲਾ ਹੋਇਆ। ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਜਖਮੀ ਹੋ ਗਏ। ਇਹ ਗੋਲੀ ਇਮਰਾਨ ਖਾਨ ਦੀ ਲੱਤ ‘ਚ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹੁਣ ਉਹ ਸੁਰੱਖਿਅਤ ਹੈ। ਹਾਲਾਂਕਿ ਇਸ ਘਟਨਾ ‘ਚ ਇਮਰਾਨ ਤੋਂ ਇਲਾਵਾ ਕਈ ਲੋਕ ਜ਼ਖਮੀ ਵੀ ਹੋਏ ਹਨ। ਇਸ ਤੋਂ ਬਾਅਦ ਲਗਾਤਾਰ ਇਮਰਾਨ ਖਾਨ ‘ਤੇ ਹੋਏ ਇਸ ਹਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ ਤਾਂ ਉੱਥੇ ਹੀ ਪਾਕਿਸਤਾਨ ਦੇ ਕਈ ਖਿਡਾਰੀਆਂ ਨੇ ਇਮਰਾਨ ਖਾਨ ‘ਤੇ ਹੋਏ ਹਮਲੇ ਦੀ ਨਿੰਦਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਵੀ ਟਵੀਟ ਕੀਤਾ ਕਿ ਅੱਲ੍ਹਾ ਕਪਤਾਨ ਨੂੰ ਸੁਰੱਖਿਅਤ ਰੱਖੇ। ਬਾਬਰ ਆਜ਼ਮ ਨੇ ਦੱਖਣੀ ਅਫਰੀਕਾ ਖਿਲਾਫ ਮੈਚ ਤੋਂ ਬਾਅਦ ਇਮਰਾਨ ਖਾਨ ‘ਤੇ ਹਮਲੇ ਦੀ ਨਿੰਦਾ ਕੀਤੀ ਅਤੇ ਟਵਿੱਟਰ ‘ਤੇ ਲਿਖਿਆ, “ਇਮਰਾਨ ਖਾਨ ‘ਤੇ ਹੋਏ ਇਸ ਘਿਨਾਉਣੇ ਹਮਲੇ ਦੀ ਸਖਤ ਨਿੰਦਾ ਕਰਦੇ ਹਾਂ। ਅੱਲ੍ਹਾ ਕਪਤਾਨ ਨੂੰ ਸੁਰੱਖਿਅਤ ਰੱਖੇ ਅਤੇ ਸਾਡੇ ਪਿਆਰੇ ਪਾਕਿਸਤਾਨ ਦੀ ਰੱਖਿਆ ਕਰੇ। ਆਮੀਨ।”

ਪਾਕਿਸਤਾਨ ਮੀਡੀਆ ਰਿਪੋਰਟ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਪ੍ਰਧਾਨ ਇਮਰਾਨ ਖਾਨ ਵਜ਼ੀਰਾਬਾਦ ਦੇ ਜ਼ਫਰ ਅਲੀ ਖਾਨ ਚੌਕ ਨੇੜੇ ਰੈਲੀ ਕਰ ਰਹੇ ਸਨ। ਇਸ ਦੌਰਾਨ ਕੰਟੇਨਰ ਨੇੜਿਓਂ ਉਸ ‘ਤੇ ਗੋਲੀਬਾਰੀ ਕੀਤੀ ਗਈ, ਜਿਸ ‘ਚ ਇਮਰਾਨ ਸਮੇਤ ਕੁਝ ਹੋਰ ਆਗੂ ਜ਼ਖਮੀ ਹੋ ਗਏ। ਇਸ ਦੌਰਾਨ ਇਮਰਾਨ ਖਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਲ੍ਹਾ ਨੇ ਮੈਨੂੰ ਨਵੀਂ ਜ਼ਿੰਦਗੀ ਦਿੱਤੀ ਹੈ। , ਮੈਂ ਫਿਰ ਲੜਾਂਗਾ। ਇਸ ਦੇ ਨਾਲ ਹੀ ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

Share This Article
Leave a Comment