ਦਿੱਲੀ ‘ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਮੌਤ

TeamGlobalPunjab
1 Min Read

ਨਵੀਂ ਦਿੱਲੀ : ਬੀਤੇ ਦਿਨੀਂ ਜਿੱਥੇ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ 43 ਦੇ ਕਰੀਬ ਲੋਕ ਮਰ ਗਏ ਸਨ ਉੱਥੇ ਹੁਣ ਇੱਕ ਵਾਰ ਫਿਰ ਦਿੱਲੀ ਵਿੱਚ ਹੀ ਦੋ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਵੀ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਵੀ ਹੋਏ ਹਨ। ਇਸ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

- Advertisement -

ਇਹ ਘਟਨਾ  ਕਿਰਾੜੀ ਸਥਿਤ ਇੰਦਰ ਇੰਕਲੇਵ ਫੇਸ 1 ਦੀ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਦਿੱਲੀ ਦੇ ਕਾਂਗਰਸੀ ਨੇਤਾ ਕੀਰਤੀ ਅਜ਼ਾਦ ਨੇ ਟਵੀਟ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਕਾਂਗਰਸੀ ਨੇਤਾ ਨੇ ਇੱਕ ਕਰੋੜ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ।

ਪਤਾ ਇਹ ਵੀ ਲੱਗਾ ਹੈ ਦਿੱਲੀ ਦੀ ਕੇਜ਼ਰੀਵਾਲ ਸਰਕਾਰ ਨੇ ਪੀੜਤਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

 

Share this Article
Leave a comment