ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ,ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਘਰ

Rajneet Kaur
2 Min Read

ਹੁਸ਼ਿਆਰਪੁਰ: ਕੁਝ ਦਿਨ ਪਹਿਲਾਂ ਹੀ ਦਸੂਹਾ ਦੇ 23 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਰਨਵੀਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਘੋਘਰਾ ਵਿਖੇ ਲਿਆਂਦੀ ਗਈ, ਜਿਥੇ ਉਸ ਦਾ ਸਸਕਾਰ ਕੀਤਾ ਗਿਆ।

ਦਸ ਦਈਏ ਕਿ ਮ੍ਰਿਤਕ ਕਰਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ ਸਨ । ਉਨ੍ਹਾਂ ਦੀ  2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸਦੀ ਭੈਣ ਦਾ ਪਾਲਣ ਪੋਸ਼ਣ ਉਸਦੀ ਮਾਂ ਅਤੇ ਚਾਚੇ ਨੇ ਕੀਤਾ ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ ।

ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਦੀ ਪੜ੍ਹਾਈ ਖ਼ਤਮ ਹੋ ਗਈ ਸੀ ਤੇ ਉਸ ਨੇ ਪੀ. ਆਰ. ਲਈ ਕਾਗਜ਼ ਲਗਾਏ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਗਏ ਸਨ।ਉਥੇ ਸਾਰੇ ਬੱਚੇ ਜਦੋਂ ਇਕਠੇ ਹੋਏ ਤਾਂ ਉਨ੍ਹਾਂ ਨੇ ਖੂਬ ਆਨੰਦ ਮਾਣਿਆ।ਪਰ ਕਿਸੇ ਨੂੰ ਨਹੀਂ ਪਤਾ ਸੀ ਉਨ੍ਹਾਂ ਦੀ ਇਹ ਖੁਸ਼ੀ ਕੁਝ ਹੀ ਸਮੇਂ ਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment