6 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ/ਤ

Rajneet Kaur
1 Min Read

ਨਿਊਜ਼ ਡੈਸਕ: ਕੈਨੇਡਾ ‘ਤੋਂ ਮੁੜ ਮੰਦਭਾਗੀ ਖਬਰ ਸਾਹਮਣੇ ਆਈ ਹੈ।  ਬੀਤੇ ਦਿਨੀਂ ਕੈਨੇਡਾ ਦੇ ਐਡਮਿਟਨ ਸ਼ਹਿਰ ਵਿਖੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਪੁੱਤਰ ਸਰਪੰਚ ਹਰਪਿੰਦਰ ਸਿੰਘ ਵੱਜੋਂ ਹੋਈ ਹੈ। ਹਨਦੀਪ ਸਿੰਘ ਫਤਿਹਗੜ੍ਹ ਸਾਹਿਬ ਵਿੱਚ ਪੈਂਦੇ ਪਿੰਡ ਖਰੌੜੀ ਸਰਹੰਦ ਰੋਡ ਪਟਿਆਲਾ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਹਨਦੀਪ ਸਿੰਘ ਹਨੀ 6 ਮਹੀਨੇ ਪਹਿਲਾ ਆਪਣੀ ਹਮਸਫ਼ਰ ਹਰਜੋਤ ਕੌਰ ਨਾਲ ਕੈਨੇਡਾ ਐਡਮਿੰਟਨ ਸ਼ਹਿਰ ਵਿਖੇ ਵਰਕ ਪਰਮਿਟ ‘ਤੇ ਕੰਮ ਕਰਨ ਗਿਆ ਸੀ। ਬੀਤੇ ਦਿਨ੍ਹੀ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਜਿਸ ਕਾਰਨ ਇਕ ਹੋਰ ਮਾਂ ਦਾ ਵਿਹੜਾ ਸੁੰਨਾ ਹੋ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment