ਨਿਊਜ਼ ਡੈਸਕ: ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿ.ਤਕ ਦੀ ਪਛਾਣ 25 ਸਾਲਾ ਸਤਪਾਲ ਸਿੰਘ ਵਜੋਂ ਹੋਈ ਹੈ। ਸਤਪਾਲ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣ ਸਿੰਘ ਦਾ ਰਹਿਣ ਵਾਲਾ ਸੀ। ਸਤਪਾਲ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਵਾਲਿਆਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਸਤਪਾਲ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਤਪਾਲ ਸਿੰਘ ਦੇ ਪਿਤਾ ਗੁਰਮੀਤ ਸਿੰਘ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਮੌ.ਤ ਦੀ ਖਬਰ ਸੁਣਦੇ ਹੀ ਪੂਰੇ ਪਿੰਡ ‘ਚ ਸੋਗ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਸ ਬੇਟੇ ਨੂੰ ਉਨ੍ਹਾਂ ਨੇ ਇੰਨੇ ਉਤਸ਼ਾਹ ਨਾਲ ਕੈਨੇਡਾ ਪੜ੍ਹਨ ਲਈ ਭੇਜਿਆ ਸੀ, ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਉਸ ਦੀ ਮੌ.ਤ ਦੀ ਖਬਰ ਮਿਲੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।