ਅਮਰੀਕਾ ‘ਚ ਗੋਲੀ ਲੱਗਣ ਨਾਲ ਹੁਸ਼ਿਆਰਪੁਰ ਦੇ 21 ਸਾਲਾਂ ਨੌਜਵਾਨ ਦੀ ਮੌਤ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ

TeamGlobalPunjab
2 Min Read

ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਗੁੱਟਾਂ ਦੀ ਆਪਸੀ ਫਾਇਰਿੰਗ ਵਿੱਚ ਸਿਰ ‘ਤੇ ਗੋਲੀ ਲੱਗਣ ਨਾਲ ਕੁਲਦੀਪ ਸਿੰਘ ਦੀ ਮੌਕੇ’ ਤੇ ਹੀ ਮੌਤ ਹੋ ਗਈ। ਉਹ ਆਪਣੀ ਕਾਰ ਵਿੱਚ ਕਿਤੇ ਜਾ ਰਿਹਾ ਸੀ। ਗੋਲੀਬਾਰੀ ਦੀ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਮਨਜੀਤ ਕੌਰ  ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ। ਉਹ ਤਿੰਨ ਭੈਣ-ਭਰਾ ਹਨ ਤੇ ਕੁਲਦੀਪ ਉਨ੍ਹਾਂ ਵਿੱਚ ਸਭ ਤੋਂ ਛੋਟਾ ਸੀ । ਉਨ੍ਹਾਂ ਦੱਸਿਆ ਕਿ ਕੁਲਦੀਪ ਢਾਈ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਅਮਰੀਕਾ ਵਿੱਚ ਕੈਬ ਚਲਾਉਂਦਾ ਸੀ। ਸ਼ਨੀਵਾਰ ਨੂੰ ਜਦੋਂ ਕੁਲਦੀਪ ਕੈਬ ਲੈ ਕੇ ਨਿਊਯਾਰਕ ਦੇ ਹਰਲੇਮ ਵਿੱਚੋਂ ਲੰਘ ਰਿਹਾ ਸੀ ਤਾਂ ਅਚਾਨਕ ਦੋ ਲੋਕਾਂ ਦੇ ਝਗੜੇ ਦੌਰਾਨ ਚਲਾਈ ਗਈ ਗੋਲੀ ਕੁਲਦੀਪ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।  ਜਿਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ।

ਮਨਜੀਤ ਕੌਰ ਅਨੁਸਾਰ ਉਸ ਦੇ ਚਾਚੇ ਦੇ ਬੇਟੇ ਨੂੰ ਵੀ ਕੁਝ ਸਮਾਂ ਪਹਿਲਾਂ ਅਮਰੀਕਾ ਵਿੱਚ ਗੋਲੀ ਮਾਰੀ ਗਈ ਸੀ। ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭੈਣ ਭਰਾ ਨੂੰ ਉਥੇ ਆਪਣੇ ਭਰਾ ਦੇ ਅੰਤਿਮ ਦਰਸ਼ਨ ਦੀ ਇਜਾਜ਼ਤ ਦਿਤੀ ਜਾਵੇ ਕਿਉਂਕਿ ਉਨ੍ਹਾਂ ਦੇ ਮਾਂ-ਪਿਓ ਵੀ ਅਮਰੀਕਾ ‘ਚ ਹਨ।

Share This Article
Leave a Comment