ਚੰਡੀਗੜ੍ਹ : ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਪੁਲਿਸ ਵੀ ਅਲਰਟ ਮੋਡ ‘ਤੇ ਹੈ ਅਤੇ ਇਸ ਕਾਰਨ ਸਰਹੱਦ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸ਼ੰਭੂ ਬਾਰਡਰ ‘ਤੇ ਤਾਇਨਾਤ ਇੱਕ ਹੋਰ ਪੁਲਿਸ ਮੁਲਾਜ਼ਮ ਈਐਸਆਈ ਕੌਸ਼ਲ ਕੁਮਾਰ ਦੀ ਮੌਤ ਹੋ ਗਈ। ਅੱਜ ਡਿਊਟੀ ਦੌਰਾਨ ਕੌਸ਼ਲ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਕੌਸ਼ਲ ਕੁਮਾਰ ਅੰਬਾਲਾ ਵਿੱਚ ਲੇਖਾ ਸ਼ਾਖਾ ਵਿੱਚ ਲੇਖਾਕਾਰ ਵਜੋਂ ਕੰਮ ਕਰਦੇ ਸਨ। ਸ਼ੰਭੂ ਸਰਹੱਦ ‘ਤੇ ਤਣਾਅ ਤੋਂ ਬਾਅਦ ਉਨ੍ਹਾਂ ਨੂੰ ਸਰਹੱਦ ‘ਤੇ ਤਾਇਨਾਤ ਕੀਤਾ ਗਿਆ ਸੀ।ਕੌਸ਼ਲ ਕੁਮਾਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਪਰਿਵਾਰਕ ਮੈਂਬਰ ਹਸਪਤਾਲ ਪੁੱਜੇ ਅਤੇ ਉੱਥੇ ਸੋਗ ਦੀ ਲਹਿਰ ਦੌੜ ਗਈ। ਉਹ 56 ਸਾਲ ਦੇ ਸਨ, ਉਨ੍ਹਾਂ ਦੀ ਡਿਊਟੀ ਘੱਗਰ ਨਦੀ ‘ਤੇ ਬਣੇ ਪੁਲ ਦੇ ਹੇਠਾਂ ਸੀ। ਉਹ ਯਮੁਨਾਨਗਰ ਦੇ ਕਾਂਜੀਵਾਸ ਪਿੰਡ ਦਾ ਰਹਿਣ ਵਾਲੇ ਸਨ।
ਫਿਲਹਾਲ ਕੌਸ਼ਲ ਕੁਮਾਰ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਅੰਬਾਲਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਿੱਥੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।