ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਦੇਹਾਂਤ, ਪਰਿਵਾਰ ਦਾ ਰੋ ਰੋ ਬੁਰਾ ਹਾਲ

Global Team
1 Min Read

ਅੰਮ੍ਰਿਤਸਰ : ਆਪਣੇ ਚੰਗੇ ਭਵਿੱਖ ਅਤੇ ਰੁਜ਼ਗਾਰ ਦੀ ਪ੍ਰਾਪਤੀ ਲਈ ਆਏ ਦਿਨ ਵੱਡੀ ਗਿਣਤੀ ‘ਚ ਨੌਜਵਾਨ ਵਿਦੇਸ਼ੀ ਧਰਤੀ  ਲਈ ਰਵਾਨਾ ਹੁੰਦੇ ਹਨ। ਪਰ ਕਈ ਵਾਰ ਸ਼ਾਇਦ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਫਰੀਦਕੋਟ ਦੇ ਪਿੰਡ ਕੋਟ ਕਰੋੜ ਸਿੰਘ ਵਾਲਾ ਦੇ ਨੌਜਵਾਨ ਨਾਲ ਵੀ ਕੁਝ ਅਜਿਹਾ ਹੀ ਹੋਇਆ ਹੈ। ਇੱਥੇ ਦੇ 22 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। 22 ਸਾਲਾ ਅਰਸ਼ਦੀਪ ਕੁਝ ਸਮਾਂ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਪੜਾਈ ਲਈ ਕੈਨੇਡਾ ਦੇ ਇਲਾਕੇ ਸਰੀ ‘ਚ ਗਿਆ ਸੀ ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਅਰਸ਼ਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ 2021 ‘ਚ ਉਨ੍ਹਾਂ ਦਾ ਬੱਚਾ ਪੜ੍ਹਾਈ ਕਰਨ ਅਤੇ ਰੁਜ਼ਗਾਰ ਦੀ ਭਾਲ ‘ਚ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਅਰਸ਼ਦੀਪ ਸਿੰਘ ਦੇ ਦੋਸਤ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਚਿੰਤਾ ‘ਚ ਸੀ । ਅਰਸ਼ਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਸ ਕਾਰਨ ਹੀ ਉਹ ਚਿੰਤਾ ‘ਚ ਸੀ ਅਤੇ ਹੁਣ ਉਸ ਨੇ ਦਿਲ ਦਾ ਦੌਰਾ ਪੈਣ ਕਾਰਨ ਦਮ ਤੋੜ ਦਿੱਤਾ। ਪਰਿਵਾਰ ਵੱਲੋਂ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ।

Share this Article
Leave a comment