ਮਿਆਂਮਾਰ ਅਤੇ ਥਾਈਲੈਂਡ ਵਿਚ ਸ਼ੁੱਕਰਵਾਰ (28 ਮਾਰਚ) ਨੂੰ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਇਕੱਲੇ ਮਿਆਂਮਾਰ ‘ਚ ਭੂਚਾਲ ਕਾਰਨ 1002 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੈਂਕੜੇ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਭੂਚਾਲ ‘ਚ ਹੁਣ ਤੱਕ 2300 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਚੁੱਕੇ ਹਨ। ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਭੂਚਾਲ ਕਾਰਨ ਪੰਜ ਸ਼ਹਿਰਾਂ ਅਤੇ ਕਈ ਕਸਬਿਆਂ ਵਿੱਚ ਇਮਾਰਤਾਂ ਢਹਿ ਗਈਆਂ ਹਨ ਅਤੇ ਦੋ ਵੱਡੇ ਪੁਲ ਵੀ ਢਹਿ ਗਏ ਹਨ। ਰਾਹਤ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।
ਦੱਸ ਦਈਏ ਕਿ ਮਿਆਂਮਾਰ ‘ਚ ਸ਼ੁੱਕਰਵਾਰ ਸਵੇਰੇ 11:50 ਵਜੇ 7.7 ਤੀਬਰਤਾ ਦਾ ਭੂਚਾਲ ਆਇਆ। ਮਿਆਂਮਾਰ ਅਤੇ ਥਾਈਲੈਂਡ ਵਿੱਚ 200 ਸਾਲਾਂ ਵਿੱਚ ਇਹ ਸਭ ਤੋਂ ਵੱਡਾ ਭੂਚਾਲ ਹੈ। ਭਾਰੀ ਤਬਾਹੀ ਕਾਰਨ ਮਿਆਂਮਾਰ ਦੇ 6 ਰਾਜਾਂ ਅਤੇ ਪੂਰੇ ਥਾਈਲੈਂਡ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ। ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ।
ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਭਾਰਤ ਨੇ ਮਿਆਂਮਾਰ ਨੂੰ 15 ਟਨ ਰਾਹਤ ਸਮੱਗਰੀ ਦੀ ਪਹਿਲੀ ਖੇਪ ਭੇਜੀ ਹੈ। ਇਸ ਨੂੰ ‘ਆਪ੍ਰੇਸ਼ਨ ਬ੍ਰਹਮਾ’ ਦਾ ਨਾਂ ਦਿੱਤਾ ਗਿਆ ਹੈ।
ਸ਼ਨੀਵਾਰ ਰਾਤ ਨੂੰ ਮਿਆਂਮਾਰ ਅਤੇ ਅਫਗਾਨਿਸਤਾਨ ‘ਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ‘ਚ ਸਵੇਰੇ 5.16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.7 ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।