ਬੰਦੂਕ ਕਲਚਰ ਯੂਰਪ ਤੋਂ ਦੂਰ ਨਹੀਂ ਜਾ ਰਿਹਾ ਹੈ। ਯੂਰਪੀ ਦੇਸ਼ਾਂ ਵਿੱਚ ਨਿੱਤ ਦਿਨ ਗੋਲੀਬਾਰੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਚੈੱਕ ਰਿਪਬਲਿਕ ਤੋਂ ਇੱਕ ਬੁਰੀ ਖ਼ਬਰ ਆ ਰਹੀ ਹੈ। ਇੱਥੇ ਅੰਨ੍ਹੇਵਾਹ ਗੋਲੀਬਾਰੀ ਵਿੱਚ 15 ਲੋਕ ਮਾਰੇ ਗਏ ਤੇ ਕਈ ਲੋਕ ਜ਼ਖਮੀ ਹੋਏ ਹਨ। ਪੁਲਿਸ ਮੁਤਾਬਕ ਇਹ ਗੋਲੀਬਾਰੀ ਪ੍ਰਾਗ ਸ਼ਹਿਰ ਵਿੱਚ ਹੋਈ।
ਘਟਨਾ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਗੋਲੀਬਾਰੀ ਵਾਲੀ ਥਾਂ ‘ਤੇ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚਾਰਲਸ ਯੂਨੀਵਰਸਿਟੀ ਵਿਚ ਜਿਸ ਥਾਂ ‘ਤੇ ਗੋਲੀਬਾਰੀ ਹੋਈ, ਉਹ ਵੀ ਇਕ ਮਹੱਤਵਪੂਰਨ ਸੈਰ ਸਪਾਟਾ ਸਥਾਨ ਹੈ। ਚੈੱਕ ਮੰਤਰੀ ਵਿਟ ਰਾਕੁਸਨ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਵੀ ਮੌਤ ਹੋ ਗਈ ਹੈ। ਵਿਟ ਰਾਕੁਸਨ ਨੇ ਕਿਹਾ ਕਿ ਮੌਕੇ ‘ਤੇ ਕੋਈ ਹੋਰ ਹਮਲਾਵਰ ਮੌਜੂਦ ਨਹੀਂ ਸੀ। ਹੁਣ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ।
ਮੰਤਰੀ ਵਿਟ ਰਾਕੁਸਨ ਨੇ ਇਸ ਹਮਲੇ ‘ਤੇ ਸਥਾਨਕ ਅਧਿਕਾਰੀਆਂ ਤੋਂ ਸਹਿਯੋਗ ਮੰਗਿਆ ਹੈ। ਪ੍ਰਾਗ ਦੇ ਮੇਅਰ ਬੋਹੁਸਲਾਵ ਸਵੋਬੋਡਾ ਨੇ ਕਿਹਾ ਕਿ ਚਾਰਲਸ ਯੂਨੀਵਰਸਿਟੀ ਦੇ ਫਿਲਾਸਫੀ ਵਿਭਾਗ, ਜਿੱਥੇ ਗੋਲੀਬਾਰੀ ਹੋਈ ਸੀ, ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਚੌਰਾਹੇ ਨੂੰ ਸੀਲ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।