ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਅੱਜ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਫੈਸਲਾ ਟਲ ਗਿਆ ਹੈ ਕਿਉਂਕਿ ਅੱਜ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੰਤਰੀਆਂ ਨੇ ਆਪਣੇ ਵਿਭਾਗ ਦੇ ਅੰਕੜੇ ਕੈਬਨਿਟ ਮੀਟਿੰਗ ਵਿੱਚ ਦੱਸੇ ਹਨ ਕਿ ਕਿੰਨੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਲੋੜ ਹੈ।
ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਵਾਸਤੇ ਵੀ ਅੱਜ ਕੋਈ ਚਰਚਾ ਨਹੀਂ ਹੋਈ ਜਿਸ ਬਾਰੇ ਜਾਣਕਾਰੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ । ਰੰਧਾਵਾ ਨੇ ਇਹ ਵੀ ਦੱਸਿਆ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦਾ ਮਤਾ ਵੀ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਬਾਰੇ ਨੀਤੀ ਅਤੇ ਮਿਲਿੰਗ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਕਾਲਜਾਂ ਵਿੱਚ ਲਾਇਬਰੇਰੀਅਨਾਂ ਅਤੇ ਲੈਕਚਰਾਰਾਂ ਦੀਆਂ ਭਰਤੀਆਂ ਵਾਸਤੇ ਵੀ ਹਰੀ ਝੰਡੀ ਦਿੱਤੀ ਹੈ।