ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸੀ ਆਗੂ ਸੁਰਿੰਦਰ ਸਿੰਘ ਚੌਧਰੀ ਮੁੜ ਕਾਂਗਰਸ ਪਾਰਟੀ ਵਿੱਚ ਵਾਪਿਸ ਆ ਗਏ ਹਨ। ਹੁਣ ਸੁਰਿੰਦਰ ਚੌਧਰੀ ਨੇ 5 ਦਿਨਾਂ ਵਿੱਚ ਆਪਣਾ ਫੈਸਲਾ ਬਦਲ ਲਿਆ ਹੈ। ਅੱਜ ਸੁਰਿੰਦਰ ਚੌਧਰੀ ਦੂਜੀ ਵਾਰ ਕਾਂਗਰਸ ਵਿੱਚ ਸ਼ਾਮਿਲ ਹੋ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹਰੀਸ਼ ਚੌਧਰੀ ਨੇ ਸੁਰਿੰਦਰ ਚੌਧਰੀ ਨੂੰ ਮੁੜ ਕਾਂਗਰਸ ਵਿੱਚ ਸ਼ਾਮਿਲ ਕੀਤਾ ਹੈ ।
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਸਬੰਧੀ ਟਵਿੱਟਰ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
warmly welcome Sh. Surinder Singh Chaudhary on his return to Congress Family pic.twitter.com/xfd8gc7kEV
— Partap Singh Bajwa (@Partap_Sbajwa) April 15, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.