5 ਦਿਨਾਂ ‘ਚ ਬਦਲਿਆ ਫੈਸਲਾ, ਸੁਰਿੰਦਰ ਚੌਧਰੀ ਮੁੜ ਕਾਂਗਰਸ ‘ਚ ਹੋਏ ਸ਼ਾਮਿਲ 

Rajneet Kaur
1 Min Read

ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸੀ ਆਗੂ ਸੁਰਿੰਦਰ ਸਿੰਘ ਚੌਧਰੀ ਮੁੜ ਕਾਂਗਰਸ ਪਾਰਟੀ ਵਿੱਚ ਵਾਪਿਸ ਆ ਗਏ ਹਨ। ਹੁਣ ਸੁਰਿੰਦਰ ਚੌਧਰੀ ਨੇ 5 ਦਿਨਾਂ ਵਿੱਚ ਆਪਣਾ ਫੈਸਲਾ ਬਦਲ ਲਿਆ ਹੈ। ਅੱਜ ਸੁਰਿੰਦਰ ਚੌਧਰੀ ਦੂਜੀ ਵਾਰ ਕਾਂਗਰਸ ਵਿੱਚ ਸ਼ਾਮਿਲ  ਹੋ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹਰੀਸ਼ ਚੌਧਰੀ ਨੇ ਸੁਰਿੰਦਰ ਚੌਧਰੀ ਨੂੰ ਮੁੜ ਕਾਂਗਰਸ ਵਿੱਚ ਸ਼ਾਮਿਲ ਕੀਤਾ ਹੈ ।

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਸਬੰਧੀ ਟਵਿੱਟਰ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment