ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ,ਕਈ ਸ਼ਹਿਰਾਂ ਵਿੱਚ ਘਟੀਆਂ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ

Global Team
3 Min Read

ਨਿਊਜ਼ ਡੈਸਕ: ਭਾਰਤ ਦੇ ਕਈ ਸ਼ਹਿਰ ਅਜਿਹੇ ਹਨ ਜਿੱਥੇ ਪੈਟਰੋਲ ਤੇ ਡੀਜ਼ਲ ਕੀਮਤਾਂ ਵਿੱਚ ਕਟੌਤੀ ਦੇਖਣ ਨੂੰ ਮਿਲੀ ਹੈ। ਇਸ ਵਿੱਚ ਦਿੱਲੀ ਦੇ ਨਾਲ ਲੱਗਦੇ ਨੋਇਡਾ, ਗੁਰੂਗ੍ਰਾਮ ਵਰਗੇ ਸ਼ਹਿਰਾਂ ਦੇ ਨਾਮ ਵੀ ਸ਼ਾਮਿਲ ਹਨ। ਨੋਇਡਾ ‘ਚ ਪੈਟਰੋਲ 28 ਪੈਸੇ ਸਸਤਾ ਅਤੇ ਡੀਜ਼ਲ 26 ਪੈਸੇ ਸਸਤਾ 96.64 ਰੁਪਏ ਅਤੇ 89.82 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਉਥੇ ਹੀ ਗੁਰੂਗ੍ਰਾਮ ‘ਚ ਪੈਟਰੋਲ 7 ਪੈਸੇ ਸਸਤਾ ਅਤੇ ਡੀਜ਼ਲ 7 ਪੈਸੇ ਸਸਤਾ 96.77 ਰੁਪਏ ਅਤੇ 89.65 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਪੈਟਰੋਲ 1.23 ਰੁਪਏ ਸਸਤਾ ਅਤੇ ਡੀਜ਼ਲ 1.22 ਰੁਪਏ ਪ੍ਰਤੀ ਲੀਟਰ 99.84 ਰੁਪਏ ਅਤੇ 95.51 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਅੱਜ ਕੁਝ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਵੀ ਦਰਜ ਕੀਤਾ ਜਾ ਰਿਹਾ ਹੈ। ਕਿਹੜੇ ਸ਼ਹਿਰਾਂ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ- ਰਾਜਸਥਾਨ ਦੇ ਜੈਪੁਰ ‘ਚ ਪੈਟਰੋਲ 19 ਪੈਸੇ ਅਤੇ ਡੀਜ਼ਲ 17 ਪੈਸੇ ਮਹਿੰਗਾ ਹੋ ਕੇ 108.67 ਰੁਪਏ ਅਤੇ 93.89 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ 14 ਪੈਸੇ ਅਤੇ ਡੀਜ਼ਲ 13 ਪੈਸੇ ਮਹਿੰਗਾ ਹੋ ਕੇ 96.57 ਰੁਪਏ ਅਤੇ 89.76 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਪੈਟਰੋਲ 33 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਕੇ 108.91 ਰੁਪਏ ਅਤੇ 94.14 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਬੁੱਧਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਭਾਰਤ ‘ਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੁੰਦੀਆਂ ਹਨ। ਇਹ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਅੱਜ ਦੀ ਗੱਲ ਕਰੀਏ ਤਾਂ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਬ੍ਰੈਂਟ ਕਰੂਡ ਆਇਲ ‘ਚ 0.05 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ ਇਹ 78.24 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ WTI ਕੱਚੇ ਤੇਲ ਦੀਆਂ ਕੀਮਤਾਂ ‘ਚ 0.07 ਫੀਸਦੀ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਹ 73.02 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਅਜਿਹੇ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਅਸਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਸਾਫ ਦਿਖਾਈ ਦੇ ਰਿਹਾ ਹੈ। ਕਈ ਸ਼ਹਿਰਾਂ ‘ਚ ਤੇਲ ਦੀਆਂ ਕੀਮਤਾਂ ‘ਚ ਕਮੀ ਆਈ ਹੈ।
ਜਾਣੋ ਕਿਹੜੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਿੰਨਾ ਹੋਇਆ ਵਾਧਾ –

· ਦਿੱਲੀ- ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ

· ਮੁੰਬਈ- ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ

· ਕੋਲਕਾਤਾ- ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ

- Advertisement -

· ਚੇਨਈ- ਪੈਟਰੋਲ 102.73 ਰੁਪਏ, ਡੀਜ਼ਲ 94.33 ਰੁਪਏ ਪ੍ਰਤੀ ਲੀਟਰ

Share this Article
Leave a comment