ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਨੂੰ ਫਿਰ ਕੀਤਾ ਗ੍ਰਿਫਤਾਰ, ਅੱਜ ਹੀ ਮਿਲੀ ਸੀ ਜ਼ਮਾਨਤ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਫਿਰ ਗ੍ਰਿਫਤਾਰ ਕਰ ਲਿਆ ਹੈ। ਦੀਪ ਸਿੱਧੂ ਨੂੰ ਅੱਜ ਸਵੇਰੇ ਹੀ ਤੀਸ ਹਜ਼ਾਰੀ ਕੋਰਟ ਨੇ ਜ਼ਮਾਨਤ ਦਿੱਤੀ ਸੀ। ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਉਸ ਨੂੰ ਫਿਰ ਕਿਸ ਵਜ੍ਹਾ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ।

ਸਿੱਧੂ ‘ਤੇ ਲਾਲ ਕਿਲ੍ਹਾ ਹਿੰਸਾ ਦੌਰਾਨ ਭੀੜ ਨੂੰ ਭੜਕਾਉਣ ਦੇ ਦੋਸ਼ ਹਨ। ਦਿੱਲੀ ਪੁਲਿਸ ਨੇ ਸਿੱਧੂ ਨੂੰ 9 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਸੀ।

Share this Article
Leave a comment