ਨਵੀਂ ਦਿੱਲੀ :- ਦਿੱਲੀ ਕੋਰਟ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਨੂੰ ਜ਼ਮਾਨਤ ਮਿਲੀ ਗਈ ਹੈ। ਦੀਪ ਸਿੱਧੂ ’ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਚ ਹਿੰਸਾ ਨੂੰ ਭਡ਼ਕਾਉਣ ਦਾ ਦੋਸ਼ ਹੈ।
ਦੱਸ ਦਈਏ ਲਾਲ ਕਿਲ੍ਹਾ ਹਿੰਸਾ ‘ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ ਕੋਰਟ ‘ਚ ਕਿਹਾ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਹੈ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਹਿੰਸਾ ਲਈ ਲੋਕਾਂ ਨੂੰ ਭੜਕਾਇਆ।