ਦੀਪ ਸਿੱਧੂ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ ਨਤਮਸਤਕ

TeamGlobalPunjab
1 Min Read

ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਨਾਲ ਜੁੜੇ ਇੱਕ ਹੋਰ ਕੇਸ ‘ਚ ਬੀਤੇ ਦਿਨੀਂ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਸੀ। ਜਿਸ ਤੋਂ ਬਾਅਦ ਦੇਰ ਰਾਤ ਉਸਦੀ ਰਿਹਾਈ ਹੋ ਗਈ।

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਆਦ ਦੀਪ ਸਿੱਧੂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੀਪ ਸਿੱਧੂ ਦਾ ਸਵਾਗਤ ਕੀਤਾ। ਫਿਰ ਉਸ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਣ ਨਾਲ ਗਏ।

ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਦੀਪ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਗਏ। ਅਸੀਂ ਉਸ ਦਾ ਸਵਾਗਤ ਕੀਤਾ ਅਤੇ ਫਿਰ ਉਸ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਣ ਵਿਚ ਸਹਾਇਤਾ ਕੀਤੀ। ਮੈਂ DSGMC ਕਾਨੂੰਨੀ ਟੀਮ ਨੂੰ ਵਧਾਈ ਦਿੰਦਾ ਹਾਂ। ਵਾਹਿਗੁਰੂ ਸਾਨੂੰ ਕਿਸਾਨਾਂ ਦਾ ਸਮਰਥਨ ਜਾਰੀ ਰੱਖਣ ਲਈ ਹੋਰ ਵਧੇਰੇ ਬਲ ਬਖਸਣ।

Share this Article
Leave a comment