ਦਿੱਲੀ ਹਿੰਸਾ ‘ਤੇ ਸੰਯੁਕਤ ਮੋਰਚਾ ਦਾ ਆਇਆ ਬਿਆਨ, ਦੀਪ ਸਿੱਧੂ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕਈ ਥਾਵਾਂ ‘ਤੇ ਹਿੰਸ ਝੜਪਾਂ ਵੀ ਦੇਖਣ ਨੂੰ ਮਿਲੀਆਂ। ਇਹਨਾਂ ਘਟਨਾਵਾਂ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਸਫ਼ਾਈ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਹਿੰਸਾ ਦੇ ਜ਼ਿੰਮੇਵਾਰ ਕੇਂਦਰ ਸਰਕਾਰ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਠਹਰਾਇਆ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਹਿੰਸਾ ਨਾਲ ਸਾਡਾ ਕੋਈ ਨਾਤਾ ਨਹੀਂ ਹੈ। ਅਸੀਂ ਸ਼ਾਤਮਈ ਢੰਗ ਨਾਲ ਆਪਣੀ ਟਰੈਕਟਰ ਪਰੇਡ ਕੀਤੀ ਹੈ। ਹਿੰਸਾ ਕਰਨ ਵਾਲਿਆਂ ਨਾਲੋਂ ਅਸੀਂ ਖੁੱਦ ਨੂੰ ਵੱਖ ਕਰਦੇ ਹਾਂ। ਸਾਡੇ ਮੋਰਚੇ ਨੇ ਸ਼ਾਤਮਈ ਢੰਗ ਨਾਲ ਹੀ ਮਾਰਚ ਕੱਢਣ ਲਈ ਕਿਹਾ ਸੀ।

ਅਦਾਕਾਰ ਦੀਪ ਸਿੱਧੂ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨਾਲ ਮਿਲ ਕੇ ਲਾਲ ਕਿਲੇ ‘ਤੇ ਕੇਸਰੀ ਝੰਡਾ ਫਹਿਰਾਇਆ ਸੀ। ਜਿਸ ਦੌਰਾਨ ਦੀਪ ਸਿੱਧੂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕਿ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਹਿੰਸਾ ਲਈ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਇਲਾਵਾ ਮੋਰਚੇ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ ਭੀੜ ਨੂੰ ਕਾਬੂ ਕਰਨਾ ਪੁਲਿਸ ਦਾ ਕੰਮ ਹੈ। ਅਸੀਂ ਪਹਿਲਾਂ ਹੀ ਪੁਲਿਸ ਨੂੰ ਕਹਿ ਦਿੱਤਾ ਸੀ ਕਿ ਪਰੇਡ ਦੌਰਾਨ ਕੁਝ ਲੋਕਾਂ ਵੱਲੋਂ ਹਿੰਸਾ ਫੈਲਾਈ ਜਾ ਸਕਦੀ ਹੈ।

Share This Article
Leave a Comment