ਦੀਪ ਸਿੱਧੂ ਨੂੰ 7 ਦਿਨ ਰਿੜਕੇਗੀ ਦਿੱਲੀ ਪੁਲਿਸ, ਮਿਲਿਆ ਰਿਮਾਂਡ

TeamGlobalPunjab
1 Min Read

ਨਵੀਂ ਦਿੱਲੀ : ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ 7 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਸ ਦੌਰਾਨ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਦੀਪ ਸਿੱਧੂ ਤੋਂ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਗਾਉਣ ਸਬੰਧੀ ਪੁੱਛਗਿੱਛ ਕਰੇਗੀ। ਇਸ ਤੋਂ ਇਲਾਵਾ ਸੁਤਰਾਂ ਮੁਤਾਬਕ ਦਿੱਲੀ ਪੁਲਿਸ ਇਸ ਹਿੰਸਾ ਨੂੰ ਵਿਦੇਸ਼ੀ ਤਾਕਤਾਂ ਨਾਲ ਜੋੜ ਕੇ ਵੀ ਦੀਪ ਸਿੱਧੂ ਤੋਂ ਪੁੱਛਗਿੱਛ ਕਰ ਸਕਦੀ ਹੈ।

ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਦੀਪ ਸਿੱਧੂ ਕਰਨਾਲ ਵਿੱਚ ਕਿਸੇ ਦਾ ਇੰਤਜਾਰ ਕਰ ਰਿਹਾ ਸੀ। ਜਿਸ ਦੀ ਖੂਫੀਆ ਜਾਣਕਾਰੀ ਪੁਲਿਸ ਨੂੰ ਮਿਲੀ ਸੀ। ਸਿੱਧੂ ਨੂੰ ਸੋਮਵਾਰ ਰਾਤ 10.40 ਵਜੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਨੇ ਅੱਜ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਸੀ। ਅਦਾਲਤ ਨੇ ਦੀਪ ਸਿੱਧੂ ਨੂੰ ਸੱਤ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

Share this Article
Leave a comment