ਲਾਲ ਕਿਲ੍ਹਾ ਹਿੰਸਾ – ਦੀਪ ਸਿੱਧੂ ਦੇ ਰਿਮਾਂਡ ‘ਚ 7 ਦਿਨਾਂ ਦਾ ਕੀਤਾ ਵਾਧਾ

TeamGlobalPunjab
2 Min Read

ਨਵੀਂ ਦਿੱਲੀ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਅਦਾਕਾਰ ਦੀਪ ਸਿੱਧੂ ਨੂੰ ਅਦਾਲਤ ਨੇ 7 ਦਿਨਾਂ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ‘ਚੋਂ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਪੇਸ਼ ਕੀਤਾ ਸੀ। ਉਸ ਸਮੇਂ ਪੁਲਿਸ ਨੇ ਦੀਪ ਸਿੱਧੂ ਤੋਂ ਪੁੱਛਗਿੱਛ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਪਰ ਅਦਾਲਤ ਨੇ ਦੀਪ ਸਿੱਧੂ ਨੂੰ 7 ਦਿਨ ਦੀ ਪੁਲਿਸ ਕਸਟਡੀ ਭੇਜਿਆ ਸੀ। ਅੱਜ ਦੀਪ ਸਿੱਧੂ ਦਾ ਰਿਮਾਂਡ ਖ਼ਤਮ ਹੋ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਦੀਪ ਸਿੱਧੂ ਨੂੰ ਕੋਰਟ ‘ਚ ਪੇਸ਼ ਕੀਤਾ। ਜਿੱਥੇ ਤੀਸ ਹਜ਼ਾਰੀ ਅਦਾਲਤ ਨੇ ਰਿਮਾਂਡ ‘ਚ 7 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ।

ਇਸ ਦੌਰਾਨ ਦਿੱਲੀ ਪੁਲਿਸ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਲਈ ਦੀਪ ਸਿੱਧੂ ਨੂੰ ਰਿਮਾਂਡ ‘ਤੇ ਭੇਜਿਆ ਜਾਵੇ। ਇਸ ਤੋਂ ਪਹਿਲਾਂ 13 ਫਰਵਰੀ ਨੂੰ ਦਿੱਲੀ ਪੁਲਿਸ ਦੀਪ ਸਿੱਧੂ ਅਤੇ ਦੂਸਰੇ ਮੁਲਜ਼ਮ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ‘ਤੇ ਲੈ ਕੇ ਪਹੁੰਚੀ ਸੀ। ਇੱਥੇ ਪੁਲਿਸ ਨੇ ਹਿੰਸਾ ਵਾਲੀ ਘਟਨਾ ਨੂੰ ਮੁੜ ਤੋਂ ਦੁਹਰਾਇਆ ਸੀ। ਦਿੱਲੀ ਪੁਲਿਸ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੇਸ਼ਧ੍ਰੋਹ ਅਤੇ ਯੂਏਪੀਏ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ। ਦੀਪ ਸਿੱਧੂ ਤੋਂ ਇਲਾਵਾ ਲੱਖਾ ਸਿਧਾਣਾ ਵੀ ਇਸ ਕੇਸ ‘ਚ ਨਾਮਜ਼ਦ ਹਨ। ਉਸ ਨੂੰ ਵੀ ਗ੍ਰਿਫ਼ਤਾਰ ਕਰਨ ਦੇ ਲਈ ਪੁਲਿਸ ਨੇ ਇੱਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਹੈ।

Share this Article
Leave a comment