ਮੈਕਸੀਕੋ ਤੋਂ ਦਿੱਲੀ ਲਿਆਂਦਾ ਗਿਆ ਦੀਪਕ ਬੌਕਸਰ

Global Team
1 Min Read
New Delhi: Gangster Deepak 'Boxer', a wanted fugitive in India, being brought from Mexico by Delhi Police's special cell team following his arrest, in New Delhi, Wednesday, April 5, 2023. (PTI Photo)(PTI04_05_2023_000006B)

ਨਵੀਂ ਦਿੱਲੀ: ਦਿੱਲੀ ਪੁਲਿਸ ਮੈਕਸੀਕੋ ਤੋਂ ਫੜੇ ਗਏ ਖ਼ਤਰਨਾਕ ਗੈਂਗਸਟਰ ਦੀਪਕ ਬੌਕਸਰ ਨੂੰ ਬੁੱਧਵਾਰ ਨੂੰ ਦਿੱਲੀ ਲੈ ਆਈ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਬੌਕਸਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 8 ਦਿਨਾਂ ਦੀ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ।

ਦੱਸਣਯੋਗ ਹੈ ਕਿ ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ ਦੀਪਕ ਬੌਕਸਰ ਨੂੰ ਮੈਕਸੀਕੋ ‘ਚ ਪੁਲਿਸ ਅਧਿਕਾਰੀਆਂ ਨੇ ਫੜ ਲਿਆ ਸੀ। ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੀਪਕ ਬੌਕਸਰ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਸਨ, ਜਿਸ ਨੂੰ ਦਿੱਲੀ ਪੁਲਿਸ ਨੇ ਮੈਕਸੀਕੋ ਤੋਂ FBI ਦੀ ਮਦਦ ਨਾਲ ਗ੍ਰਿਫਤਾਰ ਕੀਤਾ ਸੀ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਦੋ ਮੈਂਬਰੀ ਟੀਮ ਗੈਂਗਸਟਰ ਦੀਪਕ ਦੇ ਨਾਲ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਇਸਤਾਂਬੁਲ ਰਸਤੇ ਮੈਕਸੀਕੋ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਪੁਲਿਸ ਨੇ ਕਿਹਾ ਕਿ ਉਸ ਤੋਂ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਉੱਤਰੀ ਦਿੱਲੀ ਦੇ ਸਿਵਲ ਲਾਈਨ ਖੇਤਰ ਵਿੱਚ ਇਕ ਬਿਲਡਰ ਦੀ ਹੱਤਿਆ ਵਿਚ ਕਥਿਤ ਸ਼ਮੂਲੀਅਤ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment