ਬਾਲੀਵੁੱਡ ਫਿਲਮ ‘ਛਪਾਕ’ ਦੀ ਰਿਲੀਜ਼ ‘ਤੇ ਰੋਕ ਲਈ ਪਟਿਆਲਾ ਹਾਊਸ ਕੋਰਟ ‘ਚ ਪਟੀਸ਼ਨ ਦਾਇਰ

TeamGlobalPunjab
2 Min Read

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਨ ਦੀ ਨਵੀਂ ਫਿਲਮ ‘ਛਪਾਕ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਮੁਸ਼ਕਿਲਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਫਿਲਮ ਛਪਾਕ 10 ਜਨਵਰੀ ਯਾਨੀ ਕੱਲ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ। ਵਕੀਲ ਅਰਪਣਾ ਭਟ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਦੱਸ ਦਈਏ ਕਿ ਇਹ ਫਿਲਮ ਐਸਿਡ ਹਮਲੇ ਦੀ ਸ਼ਿਕਾਰ ਲਛਮੀ ਅਗਰਵਾਲ ਦੇ ਜੀਵਨ ਤੇ ਉਸ ਦੇ ਸੰਘਰਸ਼ ਦੀ ਕਹਾਣੀ ‘ਤੇ ਆਧਾਰਿਤ ਹੈ। ਫਿਲਮ ਦੀ ਰਿਲੀਜ਼ ‘ਤੇ ਰੋਕ ਲਈ ਵਕੀਲ ਅਰਪਣਾ ਭੱਟ ਨੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਆਪਣੀ ਪਟੀਸ਼ਨ ‘ਚ ਅਰਪਣਾ ਭਟ ਨੇ ਕਿਹਾ ਹੈ ਕਿ ਉਨ੍ਹਾਂ ਨੇ ਐਸਿਡ ਹਮਲੇ ਦੀ ਸ਼ਿਕਾਰ ਲਕਸ਼ਮੀ ਅਗਰਵਾਲ ਦਾ ਕੇਸ ਕਈ ਸਾਲਾਂ ਤੱਕ ਲੜਿਆ ਸੀ, ਪਰ ਉਨ੍ਹਾਂ ਨੂੰ ਫਿਲਮ ਛਪਾਕ ‘ਚ ਕੋਈ ਕ੍ਰੈਡਿਟ ਨਹੀਂ ਦਿੱਤਾ ਗਿਆ। ਜਦੋਂ ਕਿ ਉਨ੍ਹਾਂ ਨੂੰ ਫਿਲਮ ਦੇ ਨਿਰਮਾਤਾ ਵੱਲੋਂ ਇਸ ਸਭ ਲਈ ਭਰੋਸਾ ਵੀ ਦਿੱਤਾ ਗਿਆ ਸੀ।

ਉਨ੍ਹਾਂ ਨੇ ਫੇਸਬੁੱਕ ਰਾਹੀਂ ਕਿਹਾ ਹੈ ਕਿ ਉਹ ਇਸ ਗੱਲ ਤੋਂ ਨਾਰਾਜ਼ ਹਨ ਕਿ ਫਿਲਮ ਦੇ ਨਿਰਮਾਤਾ ਨੇ ਉਸ ਨੂੰ ਫਿਲਮ ‘ਚ ਕੋਈ ਕ੍ਰੈਡਿਟ ਨਹੀਂ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਭ ਲਈ ਉਹ ਕਾਨੂੰਨ ਦੀ ਮਦਦ ਲਵੇਗੀ। ਭੱਟ ਨੇ ਕਿਹਾ ਕਿ ਉਹ ਫਿਲਮ ਦੇ ਬਾਕੀ ਅਦਾਕਾਰਾਂ ਦੇ ਬਰਾਬਰ ਨਹੀਂ ਹੈ ਪਰ ਉਹ ਇਸ ਮਾਮਲੇ ‘ਚ ਚੁੱਪ ਬੈਠਣ ਵਾਲੀ ਨਹੀਂ।

https://www.facebook.com/aparna.bhat.54/posts/10156972679037879

https://www.facebook.com/aparna.bhat.54/posts/10156972641377879

ਦੱਸ ਦਈਏ ਕਿ ਬੀਤੇ ਮੰਗਲਵਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਦਿੱਲੀ) ਦੇ ਪੀੜਤਾਂ ਵਿਦਿਆਰਥੀਆਂ ਨੂੰ ਦੀਪਿਕਾ ਪਾਦੁਕੋਣ ਨੇ ਸਮਰਥਨ ਦਿੱਤਾ ਸੀ। ਜਿਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਉਨ੍ਹਾਂ ਦਾ ਕਾਫੀ ਵਿਰੋਧ ਕੀਤਾ ਗਿਆ ਤੇ ਫਿਲਮ ਛਪਾਕਦਾ ਬਾਈਕਾਟ ਕਰਨ ਦੀ ਗੱਲ ਵੀ ਕਹੀ ਗਈ।

Share This Article
Leave a Comment