ਵਿਦਿਆਰਥੀਆਂ ਦੇ ਸਮਰਥਨ ‘ਚ ਜੈਐੱਨਯੂ ਪਹੁੰਚੀ ਦੀਪਿਕਾ ਪਾਦੁਕੋਣ

TeamGlobalPunjab
2 Min Read

ਨਵੀਂ ਦਿੱਲੀ: ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਹੋਏ ਹਮਲੇ ਦੀ ਜਿੱਥੇ ਪੂਰੇ ਦੇਸ਼ ਦੇ ਲੋਕਾਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਸੋਸ਼ਲ ਮੀਡੀਆਂ ‘ਤੇ ਵਿਦਿਆਰਥੀਆਂ ਦੇ ਹੱਕ ‘ਚ ਬੋਲਦੇ ਨਜ਼ਰ ਆ ਰਹੇ ਹਨ। ਇਸ ਸਭ ਦੇ ਚੱਲਦਿਆਂ ਮੰਗਲਵਾਰ ਸ਼ਾਮ ਨੂੰ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਵੀ ਕਾਲੇ ਕਪੜੇ ਪਹਿਨ ਕੇ ਜੈਐੱਨਯੂ ਦੇ ਵਿਦਿਆਰਥੀਆਂ ਦੇ ਸਮਰਥਨ ਲਈ ਪਹੁੰਚੀ ਤੇ ਕੈਂਪਸ ਵੱਲੋਂ ਕੀਤੇ ਜਾ ਰਹੇ ਵਿਰੋਧ ‘ਚ ਸ਼ਾਮਲ ਹੋਈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਦੀਪਿਕਾ ਪਾਦੁਕੋਨ ਆਪਣੀ ਨਵੀਂ ਫਿਲਮ ‘ਛਪਾਕ’ ਦੀ ਪ੍ਰਮੋਸ਼ਨ ਲਈ ਦਿੱਲੀ ਆਏ ਹੋਏ ਸਨ। ਮੰਗਲਵਾਰ ਸ਼ਾਮ ਉਨ੍ਹਾਂ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਪੀੜਤ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਏਐਨਆਈ ਨੇ ਦੀਪਿਕਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ ਜਿਸ ‘ਚ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਖੜ੍ਹੀ ਦਿਖਾਈ ਦੇ ਰਹੀ ਹੈ।

- Advertisement -

ਦੀਪਿਕਾ ਨੇ ਲਗਭਗ ਇੱਕ ਘੰਟੇ ਤੱਕ ਪ੍ਰਦਰਸ਼ਨ ‘ਚ ਹਿੱਸਾ ਲਿਆ। ਉਨ੍ਹਾਂ ਨੇ ਇਸ ਦੌਰਾਨ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਨਾਲ ਵੀ ਗੱਲਬਾਤ ਕੀਤੀ। ਦੀਪਿਕਾ ਨੇ ਕਿਹਾ ਕਿ ਸਭ ਨੂੰ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ ਦਾ ਅਧਿਕਾਰੀ ਹੈ ਤੇ ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾਇਆ।

https://twitter.com/dilseindiaa/status/1214580340154486785

ਉੱਥੇ ਹੀ ਦਿੱਲੀ ਭਾਜਪਾ ਦੇ ਬੁਲਾਰੇ ਤੇਜਿੰਦਰ ਬੱਗਾ ਨੇ ਦੀਪਿਕਾ ਪਾਦੁਕੋਣ ਵੱਲੋਂ ਵਿਦਿਆਰਥੀਆਂ ਨੂੰ ਸਮਰਥਨ ਦੇਣ ‘ਤੇ ਉਨ੍ਹਾਂ ਦਾ ਵਿਰੋਧ ਕੀਤਾ ਤੇ ਨਾਲ ਹੀ ਉਨ੍ਹਾਂ ਦੀ ਨਵੀਂ ਫਿਲਮ ‘ਛਪਾਕ’ ਦਾ ਬਾਇਕਾਟ ਕਰਨ ਲਈ ਵੀ ਕਿਹਾ।

Share this Article
Leave a comment