ਸ੍ਰੀ ਫ਼ਤਹਿਗੜ੍ਹ ਸਾਹਿਬ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਇੱਕ ਫਿਰ ਵਿਵਾਦਾਂ ‘ਚ ਆ ਗਏ ਹਨ ਹੁਣ ਉਨ੍ਹਾਂ ਦੇ ਖਿਲਾਫ਼ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ‘ਚ ਮਾਣਹਾਨੀ ਦੀ ਕ੍ਰਿਮੀਨਲ ਰਿਪੋਰਟ ਦਾਇਰ ਕੀਤੀ ਗਈ ਹੈ। ਇਹ ਕੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦਾਇਰ ਕੀਤੀ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਰੰਧਾਵਾ ਨੇ ਢੱਡਰੀਆਂ ਵਾਲੇ ਨੇ ਇਲਜ਼ਾਮ ਲਗਾਉਦੇ ਹੋਏ ਕਿਹਾ ਕਿ ਢੱਡਰੀਆਂ ਵਾਲੇ ਵੱਲੋਂ ਆਪਣੇ ਦੀਵਾਨ ਦੌਰਾਨ ਲੱਖਾਂ ਦੀ ਗਿਣਤੀ ‘ਚ ਬੈਠੀ ਸੰਗਤ ਸਾਹਮਣੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਤੇ ਉਨ੍ਹਾਂ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆ ਗਈਆਂ ਜੋ ਬਰਦਾਸ਼ਤ ਤੋਂ ਬਾਹਰ ਹਨ।
ਇਸ ਬਾਰੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸ਼ਿਕਾਇਤ ਕਰਤਾ ਵਲੋਂ ਬਿਆਨ ਕਲਮਬੰਦ ਕਰਨ ਲਈ ਮਾਨਯੋਗ ਕੋਰਟ ਵੱਲੋਂ 26 ਸਤੰਬਰ 2019 ਨਿਰਧਾਰਤ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਭੱਦੀਆਂ ਟਿੱਪਣੀਆਂ ਕਾਰਨ ਹੋਏ ਨੁਕਸਾਨ ਸਬੰਧੀ ਵੀ ਮਾਨਯੋਗ ਕੋਰਟ ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਮਾਮਲਾ ਜੋ ਵੀ ਹੋਵੇ ਪਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਮੁਸ਼ਕਲਾਂ ਆਉਣ ਵਾਲੇ ਦਿਨ੍ਹਾਂ ‘ਚ ਜ਼ਰੂਰ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਨੇ ਸੋ ਦੇਖਣਾ ਹੋਵੇਗਾ ਢੱਡਰੀਆਂ ਵਾਲੇ ਅਦਾਲਤ ‘ਚ ਆਪਣਾ ਕੀ ਪੱਖ ਰੱਖਦੇ ਨੇ ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।