ਜੰਮੂ-ਕਸ਼ਮੀਰ ‘ਚ ਅਚਾਨਕ ਕਿਵੇਂ ਵਧਣੇ ਸ਼ੁਰੂ ਹੋ ਗਏ ਅੱਤਵਾਦੀ ਹਮਲੇ? ਰੱਖਿਆ ਮੰਤਰੀ ਨੇ ਕੀਤੀ ਅਹਿਮ ਮੀਟਿੰਗ

Global Team
2 Min Read

ਨਵੀਂ ਦਿੱਲੀ:  ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਨਾਲ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ‘ਚ ਵਧਦੀਆਂ ਅੱਤਵਾਦੀ ਘਟਨਾਵਾਂ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਉੱਚ ਪੱਧਰੀ ਬੈਠਕ ਬੁਲਾਈ। ਨਵੀਂ ਦਿੱਲੀ ਦੇ ਸਾਊਥ ਬਲਾਕ ‘ਚ ਹੋਈ ਇਸ ਬੈਠਕ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਸਣੇ ਕਈ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਡਬਲ ਇੰਜਣ ਸਰਕਾਰ

ਇਹ ਬੈਠਕ ਅਜਿਹੇ ਸਮੇਂ ਬੁਲਾਈ ਗਈ ਹੈ ਜਦੋਂ ਜੰਮੂ-ਕਸ਼ਮੀਰ ‘ਚ ਹਾਲ ਹੀ ਦੇ ਮਹੀਨਿਆਂ ‘ਚ ਇੱਕ ਤੋਂ ਬਾਅਦ ਇਕ ਅੱਤਵਾਦੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਮਲਿਆਂ ‘ਚ ਸੁਰੱਖਿਆ ਬਲਾਂ ਦੇ ਕਈ ਜਵਾਨ ਸ਼ਹੀਦ ਹੋ ਚੁੱਕੇ ਹਨ। ਇਸ ਦੌਰਾਨ, ਸੁਤੰਤਰਤਾ ਦਿਵਸ ਤੋਂ ਪਹਿਲਾਂ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਮੀਟਿੰਗ ਵਿੱਚ ਜੰਮੂ ਦੇ ਡੋਡਾ ਵਿੱਚ ਚੱਲ ਰਹੀ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ। ਜੰਮੂ ਦੇ ਡੋਡਾ ਜ਼ਿਲੇ ਦੇ ਉੱਚੇ ਇਲਾਕਿਆਂ ‘ਚ ਅੱਜ ਚੱਲ ਰਹੀ ਮੁਹਿੰਮ ‘ਚ ਫੌਜ ਦਾ ਇੱਕ ਕੈਪਟਨ ਸ਼ਹੀਦ ਹੋ ਗਿਆ ਅਤੇ ਚਾਰ ਅੱਤਵਾਦੀ ਮਾਰੇ ਗਏ।

ਜੰਮੂ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਇੱਥੇ ਅੱਤਵਾਦੀ ਹਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। 10 ਅਗਸਤ ਨੂੰ ਅਨੰਤਨਾਗ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਦੌਰਾਨ ਦੋ ਫੌਜੀ ਅਤੇ ਇੱਕ ਨਾਗਰਿਕ ਦੀ ਮੌਤ ਹੋ ਗਈ ਸੀ। ਇਸ ਖੇਤਰ ਨੇ ਕਠੂਆ ਵਿੱਚ ਫੌਜ ਦੇ ਕਾਫਲਿਆਂ ‘ਤੇ ਹਮਲੇ, ਡੋਡਾ ਅਤੇ ਊਧਮਪੁਰ ਵਿੱਚ ਝੜਪਾਂ ਅਤੇ ਕੁਪਵਾੜਾ ਜ਼ਿਲ੍ਹੇ ਦੇ ਮੱਛਲ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ‘ਤੇ ਪਾਕਿਸਤਾਨ ਬਾਰਡਰ ਐਕਸ਼ਨ ਟੀਮ (ਬੀਏਟੀ) ਵਲੋਂ ਇੱਕ ਅਸਫਲ ਹਮਲਾ ਦੇਖਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment