ਕਿਸਾਨੀ ਅੰਦੋਲਨ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ

TeamGlobalPunjab
1 Min Read

ਲਖਨਊ : ਕਿਸਾਨ ਜਥੇਬੰਦੀਆਂ ਵਲੋਂ ਬੰਗਾਲ ਅੰਦਰ ਭਾਜਪਾ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਸਿਆਸੀ ਸਮੀਕਰਣ ਤੇਜੀ ਨਾਲ ਬਦਲਦੇ ਜਾ ਰਹੇ ਹਨ । ਲਗਾਤਾਰ ਭਾਜਪਾ ਆਗੂ ਤਰ੍ਹਾਂ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ। ਜਿਸ ਦੇ ਚਲਦਿਆਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਤੋਂ ਬਾਅਦ ਹੁਣ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਵੀ ਸਖਤ ਪ੍ਰਤੀਕਿਰਿਆ ਦਿੱਤੀ ਗਈ ਹੈ। ਰਾਜਨਾਥ ਸਿੰਘ ਵੱਲੋਂ ਕੇਂਦਰ ਅਤੇ ਕਿਸਾਨਾਂ ਵਿਚਕਾਰ ਚੱਲ ਰਹੀ ਗੱਲਬਾਤ ‘ਚ ਲੱਗੀ ਰੋਕ ਨੂੰ ਮੁੜ ਤੋਂ ਬਹਾਲ ਕਰਨ ਦੀ ਗੱਲ ਕਹੀ ਗਈ ਹੈ । ਇਸ ਮੌਕੇ ਰਾਜਨਾਥ ਸਿੰਘ ਵੱਲੋਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਜ਼ਰੀਏ ਹੀ ਕੱਢਿਆ ਜਾ ਸਕਦਾ ਹੈ ।

ਇਸ ਮੌਕੇ ਬੋਲਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਕਿਸਾਨ ਪਰਿਵਾਰ ਵਿੱਚੋਂ ਹਨ ਅਤੇ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੇ ਲਈ ਕੋਈ ਵੀ ਕਦਮ ਚੁੱਕਣ ਲਈ ਤਿਆਰ ਹਨ । ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਤਰੁਣ ਇਸ ਮਸਲੇ ਤੇ ਪ੍ਰਤੀਕਿਰਿਆ ਦੇ ਚੁੱਕੇ ਹਨ। ਚੁੱਘ ਨੇ ਦੋਸ਼ ਲਾਇਆ ਸੀ ਕਿ ਕਿਸਾਨ ਆਗੂ ਸਿਆਸਤ ਤੋਂ ਪ੍ਰੇਰਿਤ ਹੋ ਕੇ ਅਜਿਹਾ ਕਰ ਰਹੇ ਹਨ ।

Share this Article
Leave a comment