ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 101 ਰੱਖਿਆ ਉਪਕਰਣਾਂ ਦੇ ਆਯਾਤ ‘ਤੇ ਲਗਾਈ ਪਾਬੰਦੀ

TeamGlobalPunjab
1 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 101 ਰੱਖਿਆ ਉਪਕਰਣਾਂ ਦੇ ਆਯਾਤ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਐਤਵਾਰ ਨੂੰ ਕੀਤਾ। ਰੱਖਿਆ ਮੰਤਰੀ ਨੇ ਕਿਹਾ ਹੈ ਕਿ ਰੱਖਿਆ ਮੰਤਰਾਲੇ ਹੁਣ ਸਵੈ-ਨਿਰਭਰ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਰੱਖਿਆ ਉਤਪਾਦਨ ਦੇ ਸਵਦੇਸ਼ੀਕਰਨ ਨੂੰ ਉਤਸ਼ਾਹਿਤ ਕਰਨ ਲਈ 101 ਰੱਖਿਆ ਉਤਪਾਦਾਂ ਦੇ ਆਯਾਤ ‘ਤੇ ਪਾਬੰਦੀ ਲਗਾਈ ਜਾਵੇਗੀ ਅਤੇ ਇਨ੍ਹਾਂ ਨੂੰ ਸਵਦੇਸ਼ੀ ਤੌਰ ‘ਤੇ ਬਣਾਇਆ ਜਾਵੇਗਾ।

ਇਸ ਸਬੰਧੀ ਰਾਜਨਾਥ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਫੈਸਲੇ ਦੀ ਘੋਸ਼ਣਾ ਕਰਦਿਆਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਥੰਮ੍ਹਾਂ- ਅਰਥ ਵਿਵਸਥਾ, ਬੁਨਿਆਦੀ ਢਾਂਚਾ, ਸਿਸਟਮ, ਜਨਸੰਖਿਆ ਅਤੇ ਮੰਗ ਦੇ ਅਧਾਰ ‘ਤੇ ਸਵੈ-ਨਿਰਭਰ ਭਾਰਤ ਦੀ ਮੰਗ ਕੀਤੀ ਹੈ । ਇਸ ਤੋਂ ਇਲਾਵਾ ਇਸ ਦੇ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਵੀ ਕੀਤਾ ਗਿਆ ਹੈ।

ਰਾਜਨਾਥ ਸਿੰਘ ਨੇ ਕਿਹਾ, ‘ਉਸ ਮੰਗ ਤੋਂ ਸੰਕੇਤ ਲੈਂਦਿਆਂ ਹੋਇਆ ਰੱਖਿਆ ਮੰਤਰਾਲੇ ਨੇ 101 ਚੀਜ਼ਾਂ ਦੀ ਸੂਚੀ ਤਿਆਰ ਕੀਤੀ ਹੈ ਜਿਨ੍ਹਾਂ ਦੇ ਨਿਰਯਾਤ ‘ਤੇ ਪਾਬੰਦੀ ਲਗਾਈ ਜਾਵੇਗੀ। ਇਹ ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ ਵੱਲ ਇੱਕ ਵੱਡਾ ਕਦਮ ਹੈ।

Share this Article
Leave a comment