ਮਿਡਲ ਈਸਟ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਹਾਈ ਲੈਵਲ ਮੀਟਿੰਗ

Global Team
2 Min Read

ਨਵੀ ਦਿੱਲੀ : ਪਿਛਲੇ ਮਹੀਨੇ ਯਾਨੀ 28 ਫਰਵਰੀ ਨੂੰ ਇਜ਼ਰਾਈਲ ਅਤੇ ਅਮਰੀਕਾ ਵੱਲੋਂ ਸਾਂਝੇ ਤੌਰ ‘ਤੇ ਈਰਾਨ ‘ਤੇ ਹਮਲਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਈਰਾਨ ਤੇ ਇਜ਼ਰਾਈਲ-ਅਮਰੀਕਾ ਵਿਚਾਲੇ ਜੋ ਜੰਗ ਛਿੜੀ, ਉਹ ਅਜੇ ਤੱਕ ਸ਼ਾਂਤ ਨਹੀਂ ਹੋਈ ਹੈ। ਇਸ ਜੰਗ ਦੇ ਤਣਾਅ ਨੂੰ ਦੇਖਦੇ ਹੋਏ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਅਹਿਮ ਅਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਵਿੱਚ ਤਿੰਨਾਂ ਸੈਨਾਵਾਂ ਦੇ ਮੁਖੀ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀ ਅਤੇ ਸੁਰੱਖਿਆ ਨਾਲ ਜੁੜੇ ਪ੍ਰਮੁੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਰਹੇ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜੋ ਉੱਚ-ਪੱਧਰੀ ਸਮੀਖਿਆ ਬੈਠਕ ਬੁਲਾਈ, ਉਸ ਵਿੱਚ ਮੌਜੂਦਾ ਸੁਰੱਖਿਆ ਸਥਿਤੀਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਇਸ ਦੇ ਨਾਲ ਹੀ ਭਾਰਤ ਦੀਆਂ ਫੌਜੀ ਤਿਆਰੀਆਂ ਦਾ ਵੀ ਵਿਆਪਕ ਮੁਲਾਂਕਣ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਬੈਠਕ ਦਾ ਮੁੱਖ ਉਦੇਸ਼ ਜੰਗ ਕਾਰਨ ਬਦਲਦੇ ਅੰਤਰਰਾਸ਼ਟਰੀ ਹਾਲਾਤ ਦੇ ਵਿਚਕਾਰ ਭਾਰਤ ਦੀਆਂ ਰੱਖਿਆ ਤਿਆਰੀਆਂ ਨੂੰ ਪਰਖਣਾ ਅਤੇ ਕਿਸੇ ਵੀ ਸੰਭਾਵੀ ਚੁਣੌਤੀ ਲਈ ਰਣਨੀਤੀ ਤੈਅ ਕਰਨਾ ਸੀ।

ਦੱਸ ਦੇਈਏ ਕਿ ਇਸ ਉੱਚ-ਪੱਧਰੀ (High-level) ਬੈਠਕ ਵਿੱਚ ਸਰਹੱਦੀ ਸੁਰੱਖਿਆ, ਸਮੁੰਦਰੀ ਸੁਰੱਖਿਆ, ਏਅਰ ਡਿਫੈਂਸ ਅਤੇ ਆਪ੍ਰੇਸ਼ਨਲ ਰੈਡੀਨੈੱਸ (ਕਾਰਜਸ਼ੀਲ ਤਿਆਰੀ) ਵਰਗੇ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਬੈਠਕ ਵਿੱਚ ਰੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਰਤ ਆਪਣੀ ਪ੍ਰਭੂਸੱਤਾ ਅਤੇ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਰੱਖਦਾ ਹੈ।

ਦੱਸ ਦੇਈਏ ਕਿ ਬੈਠਕ ਵਿੱਚ ਫੌਜਾਂ ਨੂੰ ਸੁਚੇਤ ਰਹਿਣ ਅਤੇ ਲੋੜ ਪੈਣ ‘ਤੇ ਤੁਰੰਤ ਕਾਰਵਾਈ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਵਿਸ਼ਵ ਪੱਧਰ ‘ਤੇ ਸੁਰੱਖਿਆ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਭਾਰਤ ਹਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment