ਦਿੱਲੀ ਦੇ ਪੀਤਮਪੁਰਾ ‘ਚ ਵੀਰਵਾਰ ਦੇਰ ਸ਼ਾਮ ਇਕ ਘਰ ‘ਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਉੱਤਰੀ-ਪੱਛਮੀ ਦਿੱਲੀ ਦੇ ਪੀਤਮਪੁਰਾ ਇਲਾਕੇ ‘ਚ ਵਾਪਰੇ ਇਸ ਹਾਦਸੇ ‘ਚ 6 ਲੋਕ ਝੁਲਸ ਗਏ। ਫਾਇਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਵੀ ਮ੍ਰਿਤਕਾਂ ਦੇ ਅੰਕੜੇ ਦੀ ਪੁਸ਼ਟੀ ਕੀਤੀ ਹੈ। ਦਿੱਲੀ ਪੁਲਿਸ ਮੁਤਾਬਕ ਤਿੰਨ ਔਰਤਾਂ ਵੀ ਹਾਦਸੇ ਦਾ ਸ਼ਿਕਾਰ ਹੋਈਆਂ ਹਨ। ਅੱਗ ਲੱਗਣ ਦੀ ਸੂਚਨਾ ਪੀਤਮਪੁਰਾ ਤੋਂ ਰਾਤ 8 ਵਜੇ ਮਿਲੀ ਅਤੇ ਅੱਠ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਜਦੋਂ ਤੱਕ ਰਿਹਾਇਸ਼ੀ ਖੇਤਰ ਵਿੱਚ ਅੱਗ ਲੱਗਣ ਦੇ ਇਸ ਸਥਾਨ ‘ਤੇ ਕੋਈ ਕਾਰਵਾਈ ਕੀਤੀ ਜਾਂਦੀ ਸੀ, ਉਦੋਂ ਤੱਕ ਲੋਕਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਅੱਗ ਸ਼ਾਰਟ ਸਰਕਟ ਜਾਂ ਰੂਮ ਹੀਟਰ ਕਾਰਨ ਲੱਗੀ ਹੋਣ ਦਾ ਸ਼ੱਕ ਹੈ।
ਚਸ਼ਮਦੀਦਾਂ ਮੁਤਾਬਕ ਅੱਗ ਘਰ ਦੀ ਪਹਿਲੀ ਮੰਜ਼ਿਲ ‘ਤੇ ਲੱਗੀ। ਜੋ ਤੇਜ਼ੀ ਨਾਲ ਫੈਲ ਗਈ ਅਤੇ ਇਸ ਦੇ ਧੂੰਏਂ ਦੀ ਚਪੇਟ ‘ਚ ਉਸ ਤੋਂ ਉੱਪਰ ਦੀਆਂ 3 ਹੋਰ ਮੰਜ਼ਿਲਾਂ ਵੀ ਆ ਗਈਆਂ। ਦਿੱਲੀ ਫਾਇਰ ਸਰਵਿਸ (DFS) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਘਟਨਾ ਵਿੱਚ ਸਥਾਨਕ ਪੁਲਿਸ ਦੀ ਮਦਦ ਨਾਲ 7 ਲੋਕਾਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਚਾਰ ਔਰਤਾਂ ਸਮੇਤ 6 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।