ਦਿੱਲੀ-ਅੰਬਾਲਾ ਨਵੀਂ ਰੇਲ ਲਾਈਨ ਨੂੰ ਹਰੀ ਝੰਡੀ; ਇਨ੍ਹਾਂ 5 ਜ਼ਿਲ੍ਹਿਆਂ ਨੂੰ ਹੋਵੇਗਾ ਵੱਡਾ ਫਾਇਦਾ

Global Team
2 Min Read

ਹਰਿਆਣਾ : ਮੋਦੀ ਸਰਕਾਰ ਦੀ ਕੈਬਨਿਟ ਨੇ ਦਿੱਲੀ-ਅੰਬਾਲਾ ਨਵੀਂ ਰੇਲ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਵੀਂ ਰੇਲ ਲਾਈਨ ਦਿੱਲੀ ਤੋਂ ਅੰਬਾਲਾ ਦੇ ਵਿਚਕਾਰ ਬਣੇਗੀ, ਜਿਸ ਦੀ ਲੰਬਾਈ 194 ਕਿਲੋਮੀਟਰ ਹੋਵੇਗੀ। ਇਸ ਪ੍ਰੋਜੈਕਟ ਦੀ ਲਾਗਤ 5,983 ਕਰੋੜ ਰੁਪਏ ਹੋਵੇਗੀ। ਭਾਜਪਾ ਸਰਕਾਰ ਵੱਲੋਂ ਇਸ ਨਵੀਂ ਰੇਲ ਲਾਈਨ ਨੂੰ ਫੌਜ ਤੋਂ ਲੈ ਕੇ ਆਮ ਮੁਸਾਫ਼ਰਾਂ ਲਈ ਬਹੁਤ ਮਹੱਤਵਪੂਰਨ ਦੱਸਿਆ ਜਾ ਰਿਹਾ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਦਿੱਲੀ ਤੋਂ ਜੰਮੂ ਤੱਕ ਰਣਨੀਤਕ ਪੱਖੋਂ ਅਹਿਮ ਹੋਵੇਗਾ। ਹਰਿਆਣਾ ਵਿੱਚ ਇਹ ਲਾਈਨ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ ਅਤੇ ਸੋਨੀਪਤ ਵਿੱਚੋਂ ਹੋ ਕੇ ਗੁਜ਼ਰੇਗੀ। ਇਸ ਦੇ ਨਾਲ ਹੀ 32 ਰੇਲਵੇ ਸਟੇਸ਼ਨਾਂ ‘ਤੇ ਸਹੂਲਤਾਂ ਨੂੰ ਹੋਰ ਆਧੁਨਿਕ ਬਣਾਇਆ ਜਾਵੇਗਾ। ਇਸ ਪ੍ਰੋਜੈਕਟ ਦੀ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਇਹ ਚਾਰ ਸਾਲਾਂ ਵਿੱਚ ਪੂਰਾ ਹੋ ਜਾਵੇਗਾ। ਇਸ ਲਈ ਵੱਡੇ ਪੱਧਰ ‘ਤੇ ਜ਼ਮੀਨ ਐਕੁਆਇਰ ਦੀ ਲੋੜ ਨਹੀਂ ਪਵੇਗੀ।

ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਦਿੱਲੀ ਤੋਂ ਪੰਜਾਬ ਅਤੇ ਅੱਗੇ ਜੰਮੂ ਤੱਕ ਕਨੈਕਟੀਵਿਟੀ (ਸੰਪਰਕ) ਵਿੱਚ ਸੁਧਾਰ ਹੋਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਨੁਸਾਰ, ਰਣਨੀਤਕ ਪੱਖ ਤੋਂ ਇਹ ਬਹੁਤ ਜ਼ਰੂਰੀ ਵੀ ਹੈ। ਇਹ ਮਲਟੀ-ਟ੍ਰੈਕਿੰਗ ਰੇਲਵੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਘੱਟ ਕਰਨ ਵਿੱਚ ਮਦਦ ਕਰੇਗੀ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸਾਊਥ ਬਲਾਕ ਦਫ਼ਤਰ ਵਿੱਚ ਹੋਈ ਪਿਛਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰ ਕੀਤੇ ਗਏ ਪ੍ਰੋਜੈਕਟਾਂ ਵਿੱਚੋਂ ਇੱਕ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment