Home / News / ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਨਵਜੋਤ ਸਿੱਧੂ ਦਾ ਨਾਮ ਵੀ ਸ਼ਾਮਲ

ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਨਵਜੋਤ ਸਿੱਧੂ ਦਾ ਨਾਮ ਵੀ ਸ਼ਾਮਲ

ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਤਿਆਰ ਹੋ ਗਈ ਹੈ। ਇਸ ਸਬੰਧੀ ਕਾਂਗਰਸ ਨੇ ਬੁੱਧਵਾਰ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, ਨਵਜੋਤ ਸਿੰਘ ਸਿੱਧੂ, ਸ਼ਤਰੁਘਨ ਸਿਨਹਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਸੋਨੀਆ ਗਾਂਧੀ ਨੂੰ ਰੱਖਿਆ ਗਿਆ ਹੈ ।

ਦੱਸ ਦਈਏ ਕਿ ਦਿੱਲੀ ਵਿੱਚ ਹੋ ਰਹੇ ਚੋਣ ਪ੍ਰਚਾਰ ਵਿੱਚ ਪੰਜਾਬ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲੰਬੇ ਸਮੇਂ ਬਾਅਦ ਨਜ਼ਰ ਆਉਣਗੇ।

Check Also

ਬਹਿਬਲ ਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ

ਚੰਡੀਗੜ੍ਹ: ਬਹਿਬਲ ਕਾਂਡ ਵਿੱਚ ਨਾਮਜ਼ਦ ਪੁਲੀਸ ਅਧਿਕਾਰੀਆਂ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ …

Leave a Reply

Your email address will not be published. Required fields are marked *