ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ‘ਤੇ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ 8 ਫਰਵਰੀ ਨੂੰ ਨਤੀਜੇ ਆਉਣਗੇ। ਦਿੱਲੀ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਅਜਿਹੇ ‘ਚ 23 ਫਰਵਰੀ ਤੋਂ ਪਹਿਲਾਂ ਨਵੀਂ ਸਰਕਾਰ ਬਣਾਉਣ ਲਈ ਚੋਣਾਂ ਦੀ ਤਰੀਕ ਤੈਅ ਕੀਤੀ ਗਈ ਹੈ।
ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਰਾਜਧਾਨੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਚੋਣਾਂ ਦਾ ਸਮਾਂ ਪੂਰਾ ਹੋਣ ਤੱਕ ਸਰਕਾਰੀ ਮਸ਼ੀਨਰੀ ਚੋਣ ਕਮਿਸ਼ਨ ਦੇ ਕੰਟਰੋਲ ਹੇਠ ਰਹੇਗੀ। ਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਚੋਣ ਜ਼ਾਬਤਾ ਹਟਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।