ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਲਿਸਟ ਵਿੱਚ 29 ਨਾਮ ਸ਼ਾਮਲ ਹਨ। ਇਹਨਾਂ ਵਿਚੋਂ ਸਭ ਤੋਂ ਵੱਡਾ ਚਿਹਰਾ ਪ੍ਰਵੇਸ਼ ਵਰਮਾ ਬਣੇ ਹਨ ਜੋ ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਖਿਲਾਫ ਚੋਣ ਲੜਨਗੇ। ਪਾਰਟੀ ਨੇ ਇਕ ਹੋਰ ਸਾਬਕਾ ਐੱਮਪੀ ਰਮੇਸ਼ ਬਿਧੁਰੀ ਨੂੰ ਕਾਲਕਾਜੀ ਸੀਟ ਤੋਂ ਮੁੱਖ ਮੰਤਰੀ ਤੇ ‘ਆਪ’ ਉਮੀਦਵਾਰ ਆਤਿਸ਼ੀ ਖਿਲਾਫ਼ ਟਿਕਟ ਦਿੱਤੀ ਹੈ। ਉੱਥੇ ਹੀ ਆਤਿਸ਼ੀ ਨੂੰ ਟੱਕਰ ਦੇਣ ਲਈ ਕਾਂਗਰਸ ਨੇ ਇਸ ਸੀਟ ਤੋਂ ਅਲਕਾ ਲਾਂਬਾ ਨੂੰ ਟਿਕਟ ਦਿੱਤੀ ਹੈ।
ਪਾਰਟੀ ਨੇ ਆਪਣੇ ਰਾਸ਼ਟਰੀ ਅਹੁਦੇਦਾਰਾਂ ਦੁਸ਼ਯੰਤ ਕੁਮਾਰ ਗੌਤਮ ਤੇ ਆਸ਼ੀਸ਼ ਸੂਦ ਨੂੰ ਕ੍ਰਮਵਾਰ ਕਰੋਲ ਬਾਗ਼ ਤੇ ਜਨਕਪੁਰੀ, ਅਰਵਿੰਦਰ ਸਿੰਘ ਲਵਲੀ ਨੂੰ ਗਾਂਧੀ ਨਗਰ ਤੇ ਸਾਬਕਾ ‘ਆਪ’ ਆਗੂ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਤੋਂ ਚੋਣ ਪਿੜ ਵਿਚ ਉਤਾਰਿਆ ਹੈ। ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਸਤੀਸ਼ ਉਪਾਧਿਆਏ ਮਾਲਵੀਆ ਨਗਰ ਤੋਂ ਚੋਣ ਲੜਨਗੇ।
ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤੇ ਹਨ। ਕਾਂਗਰਸ ਨੇ ਵੀ ਹੁਣ ਤੱਕ ਤਿੰਨ ਸੂਚੀਆਂ ਵਿੱਚ 48 ਉਮੀਦਵਾਰ ਖੜ੍ਹੇ ਕੀਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।