ਦਿੱਲੀ ਧਮਾਕਾ ਮਾਮਲਾ: NIA ਵੱਲੋਂ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ RAID; ਬਰੀਕੀ ਨਾਲ ਲਈ ਜਾ ਰਹੀ ਤਲਾਸ਼ੀ

Global Team
3 Min Read

ਨਵੀ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦਿੱਲੀ ਲਾਲ ਕਿਲ੍ਹਾ ਧਮਾਕੇ ਦੇ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਈ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।ਐੱਨ.ਆਈ.ਏ. (NIA) ਦੀਆਂ ਟੀਮਾਂ ਨੇ ਸੋਮਵਾਰ ਸਵੇਰੇ ਦਿੱਲੀ ਬਲਾਸਟ ਕੇਸ ਦੀ ਜਾਂਚ ਦੇ ਸਿਲਸਿਲੇ ਵਿੱਚ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਥਾਵਾਂ ‘ਤੇ ਵੱਡੀ ਛਾਪੇਮਾਰੀ ਕੀਤੀ ਹੈ। ਇਹ ਛਾਪੇ ਕੁਪਵਾੜਾ ਦੇ ਹੰਦਵਾੜਾ ਦੇ ਨਾਲ-ਨਾਲ ਦੱਖਣੀ ਕਸ਼ਮੀਰ ਦੇ ਕੁਲਗਾਮ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਮਾਰੇ ਗਏ। ਇਨ੍ਹਾਂ ਕਾਰਵਾਈਆਂ ਦਾ ਸਿੱਧਾ ਸਬੰਧ ਦਿੱਲੀ ਵਿੱਚ ਹੋਏ ਲਾਲ ਕਿਲ੍ਹੇ ਦੇ ਬਲਾਸਟ ਨਾਲ ਦੱਸਿਆ ਜਾ ਰਿਹਾ ਹੈ, ਜਿਸ ਦੀ ਐੱਨ.ਆਈ.ਏ. ਬਾਰੀਕੀ ਨਾਲ ਤਫ਼ਤੀਸ਼ ਕਰ ਰਹੀ ਹੈ।

ਦੋ ਗੱਡੀਆਂ ਵਿੱਚ ਸਵਾਰ ਹੋ ਕੇ ਟੀਮ ਸਵੇਰੇ ਹੀ ਛਾਪੇਮਾਰੀ ਕਰਨ ਪਹੁੰਚੀ। ਐੱਨ.ਆਈ.ਏ. (NIA) ਦੀਆਂ ਟੀਮਾਂ ਨੇ ਸੋਮਵਾਰ ਸਵੇਰੇ ਹੰਦਵਾੜਾ ਦੇ ਗੁਲੋਰਾ ਇਲਾਕੇ ਵਿੱਚ ਇੱਕ ਕਾਰੋਬਾਰੀ ਦੇ ਨਿਵਾਸ ‘ਤੇ ਛਾਪਾ ਮਾਰਿਆ। ਛਾਪੇਮਾਰੀ ਦਿੱਲੀ ਲਾਲ ਕਿਲ੍ਹਾ ਵਿਸਫੋਟ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਐੱਨ.ਆਈ.ਏ. ਦੇ ਅਧਿਕਾਰੀਆਂ ਨੇ ਕਾਰੋਬਾਰੀ ਦੇ ਨਿਵਾਸ ‘ਤੇ ਪਹੁੰਚ ਕੇ ਡੂੰਘਾਈ ਨਾਲ ਤਲਾਸ਼ੀ ਲਈ। ਟੀਮ ਨੇ ਦਸਤਾਵੇਜ਼ਾਂ, ਇਲੈਕਟ੍ਰਾਨਿਕ ਉਪਕਰਨਾਂ ਅਤੇ ਹੋਰ ਸਮੱਗਰੀ ਦੀ ਵੀ ਜਾਂਚ ਕੀਤੀ।

ਛਾਪੇਮਾਰੀ ਦੌਰਾਨ ਕਾਰੋਬਾਰੀ ਦੇ ਘਰ ਹਥਿਆਰਾਂ ਨਾਲ ਲੈਸ ਸੁਰੱਖਿਆ ਕਰਮੀ ਮੁਸਤੈਦ ਸਨ। ਸੂਤਰਾਂ ਅਨੁਸਾਰ, ਕਾਰੋਬਾਰੀ ਦਾ ਬੰਬ ਧਮਾਕੇ ਨਾਲ ਸਬੰਧ ਹੋਣ ਦੀ ਜਾਣਕਾਰੀ ਮਿਲੀ ਸੀ। ਫਿਲਹਾਲ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਦੱਸ ਦਈਏ ਕਿ 10 ਨਵੰਬਰ 2025 ਨੂੰ ਰਾਸ਼ਟਰੀ ਰਾਜਧਾਨੀ ਨੂੰ ਦਹਿਲਾ ਦੇਣ ਵਾਲੇ ਇਸ ਭਿਆਨਕ ਵਿਸਫੋਟ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ। ਇਸ ਹਮਲੇ ਦਾ ਮੁੱਖ ਮੁਲਜ਼ਮ ਉਮਰ ਉਨ ਨਬੀ ਵੀ ਵਿਸਫੋਟ ਵਿੱਚ ਮਾਰਿਆ ਗਿਆ ਸੀ। NIA ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜਿਸਦਾ ਉਦੇਸ਼ ਇਸ ਅੱਤਵਾਦੀ ਹਮਲੇ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment