ਲਖਨਊ: ਲਖਨਊ ਵਿੱਚ ਵੀਰਵਾਰ ਸਵੇਰੇ ਇੱਕ ਸਲੀਪਰ ਬੱਸ ਨੂੰ ਅੱਗ ਲੱਗ ਜਾਣ ਕਾਰਨ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਹਾਦਸੇ ਦੇ ਸਮੇਂ, ਡਬਲ-ਡੈਕਰ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ, ਜਿਸ ਵਿੱਚ ਲਗਭਗ 60 ਯਾਤਰੀ ਸਵਾਰ ਸਨ। ਮ੍ਰਿਤਕਾਂ ਵਿੱਚ 2 ਬੱਚੇ, 2 ਔਰਤਾਂ ਅਤੇ 1 ਪੁਰਸ਼ ਸ਼ਾਮਿਲ ਹੈ। ਇਹ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ। ਇਹ ਹਾਦਸਾ ਮੋਹਨ ਲਾਲਗੰਜ ਨੇੜੇ ਆਊਟਰ ਰਿੰਗ ਰੋਡ (ਕਿਸਾਨ ਮਾਰਗ) ‘ਤੇ ਸਵੇਰੇ 5 ਵਜੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਜ਼ਿਆਦਾਤਰ ਯਾਤਰੀ ਸੁੱਤੇ ਹੋਏ ਸਨ।
ਯਾਤਰੀਆਂ ਦੇ ਅਨੁਸਾਰ, ਚੱਲਦੀ ਬੱਸ ਅਚਾਨਕ ਧੂੰਏਂ ਨਾਲ ਭਰ ਗਈ, ਜਿਸ ਕਾਰਨ ਦਹਿਸ਼ਤ ਫੈਲ ਗਈ। ਕੁਝ ਹੀ ਮਿੰਟਾਂ ਵਿੱਚ ਅੱਗ ਦੀਆਂ ਲਪਟਾਂ ਉੱਠਣ ਲੱਗ ਪਈਆਂ। ਚਸ਼ਮਦੀਦਾਂ ਅਨੁਸਾਰ, ਬੱਸ ਡਰਾਈਵਰ ਅਤੇ ਕੰਡਕਟਰ ਬੱਸ ਛੱਡ ਕੇ ਭੱਜ ਗਏ। ਬੱਸ ਦੇ ਅੰਦਰ ਭਗਦੜ ਮਚ ਗਈ। ਬਹੁਤ ਸਾਰੇ ਯਾਤਰੀ ਫਸ ਗਏ ਅਤੇ ਡਿੱਗ ਪਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਦਾ ਜ਼ਿੰਮਾ ਸੰਭਾਲ ਲਿਆ। ਫਾਇਰ ਬ੍ਰਿਗੇਡ ਨੇ ਲਗਭਗ 30 ਮਿੰਟਾਂ ਵਿੱਚ ਅੱਗ ਬੁਝਾ ਦਿੱਤੀ। ਜਦੋਂ ਟੀਮ ਅੰਦਰ ਪਹੁੰਚੀ ਤਾਂ 5 ਸੜੀਆਂ ਹੋਈਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਮ੍ਰਿਤਕ ਯਾਤਰੀਆਂ ਦੀਆਂ ਲਾਸ਼ਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਚੱਲਦੀ ਬੱਸ ਵਿੱਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਜਿਸ ਤੋਂ ਬਾਅਦ ਲੋਕਾਂ ਨੇ ਐਮਰਜੈਂਸੀ ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜੋ ਨਹੀਂ ਖੁੱਲ੍ਹਿਆ। ਇਸ ਕਾਰਨ ਪਿੱਛੇ ਬੈਠੇ ਲੋਕ ਫਸ ਗਏ। ਬੱਸ ਵਿੱਚ ਪੰਜ-ਪੰਜ ਕਿਲੋ ਦੇ ਸੱਤ ਗੈਸ ਸਿਲੰਡਰ ਸਨ। ਹਾਲਾਂਕਿ, ਕੋਈ ਸਿਲੰਡਰ ਨਹੀਂ ਫਟਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।